ਭਾਜਪਾ ਆਗੂ ਸ਼ਵੇਤ ਮਲਿਕ ਦਾ ਬਿਆਨ, ਕਿਹਾ-ਸ਼ੇਰ-ਏ-ਪੰਜਾਬ ਦਾ ਬੁੱਤ ਲਿਆਂਦਾ ਜਾਵੇਗਾ ਭਾਰਤ - statue of Maharaja Ranjit Singh - STATUE OF MAHARAJA RANJIT SINGH
🎬 Watch Now: Feature Video
Published : Jul 27, 2024, 9:48 AM IST
ਜਿੱਥੇ ਪੂਰੇ ਦੇਸ਼ ਦੇ ਵਿੱਚ ਕਾਰਗਿਲ ਦੇ ਸ਼ਹੀਦਾਂ ਨੂੰ ਯਾਦ ਕਰਕੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ। ਉੱਥੇ ਹੀ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਜਲ੍ਹਿਆਂਵਾਲਾ ਬਾਗ ਵਿੱਚ 13 ਅਪ੍ਰੈਲ 1919 ਨੂੰ ਸ਼ਹਾਦਤ ਦਾ ਜਾਮ ਪੀਣ ਵਾਲੇ ਲੋਕਾਂ ਨੂੰ ਯਾਦ ਕੀਤਾ। ਉਹਨਾਂ ਕਿਹਾ ਕਿ ਜਦੋਂ ਜਲ੍ਹਿਆਂਵਾਲਾ ਬਾਗ ਦਾ ਸੁੰਦਰੀਕਰਨ ਹੋਇਆ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਮਿ ਭੂਮਿਕਾ ਨਿਭਾਈ। ਉਹਨਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਸਿੰਘਾਸਨ ਵਿਦੇਸ਼ ਵਿੱਚੋਂ ਭਾਰਤ ਲੈਕੇ ਆਉਣ ਦੀ ਗੱਲ ਚੱਲ ਰਹੀ ਅਤੇ ਪੀਐੱਮ ਮੋਦੀ ਇਸ ਨੂੰ ਨੇਪਰੇ ਚਾੜ੍ਹਨ ਲਈ ਲਗਾਤਾਰ ਕਦਮ ਅੱਗੇ ਵਧਾ ਰਹੇ ਹਨ। ਸ਼ਵੇਤ ਮਲਿਕ ਨੇ ਕਿਹਾ ਕਿ ਇਸ ਗੱਲ ਨੂੰ ਜਲਦ ਪੂਰਾ ਕੀਤਾ ਜਾਵੇਗਾ।