ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨੇ ਲੋਕਾਂ ਨਾਲ ਮੁਲਾਕਾਤ ਕੀਤੀ, ਭਾਜਪਾ ਵਰਕਰਾਂ ਵਲੋਂ ਸੰਧੂ ਦਾ ਕੀਤਾ ਗਿਆ ਨਿੱਘਾ ਸਵਾਗਤ - BJP leader Taranjit Singh Sandhu - BJP LEADER TARANJIT SINGH SANDHU
🎬 Watch Now: Feature Video
Published : Mar 31, 2024, 10:48 PM IST
ਅੰਮ੍ਰਿਤਸਰ: ਅੱਜ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਇੱਕ ਜਨ ਸਭਾ ਨੂੰ ਸੰਬੋਧਨ ਕਰਨ ਲਈ ਅੰਮ੍ਰਿਤਸਰ ਪਹੁੰਚੇ ਹਨ। ਜਿੱਥੇ ਭਾਜਪਾ ਵਰਕਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨੇ ਲੋਕਾਂ ਨਾਲ ਮੁਲਾਕਾਤ ਕੀਤੀ, ਅਤੇ ਮੁਸ਼ਕਿਲਾਂ ਸੁਣੀਆਂ ਗਈਆਂ। ਭਾਜਪਾ ਆਗੂਆਂ ਵੱਲੋਂ ਸੰਧੂ ਦੇ ਹੱਕ ਵਿੱਚ ਇੱਕ ਜਨ ਸਭਾ ਕੀਤੀ ਗਈ। ਇਸ ਮੌਕੇ ਸੰਧੂ ਨੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ ਜਿਨ੍ਹਾਂ ਵੱਲੋ ਉਨ੍ਹਾਂ ਨੂੰ ਇਸ ਕਾਬਿਲ ਸਮਝਿਆ ਗਿਆ। ਇਸ ਮੌਕੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਨਗਰੀ ਦੀ ਸੇਵਾ ਪਹਿਲਾਂ ਉਨ੍ਹਾਂ ਦੇ ਪੂਰਵਜ ਕਰਦੇ ਆ ਰਹੇ ਸਨ। ਇਸ ਤੋਂ ਬਾਅਦ ਗੁਰੂ ਨਗਰੀ ਦੀ ਸੇਵਾ ਕਰਨ ਦਾ ਮੌਕਾ ਉਨ੍ਹਾਂ ਦੇ ਦਾਦਾ ਜੀ ਨੂੰ ਮਿਲਿਆ, ਫਿਰ ਉਸ ਦੇ ਪਿਤਾ ਨੂੰ ਮਿਲਿਆ, ਹੁਣ ਉਨ੍ਹਾਂ ਨੂੰ ਮਿਲ ਗਿਆ ਹੈ ਅਤੇ ਉਹ ਦੇਸ਼ ਦੇ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨਾਲ ਉਹ ਦੇਸ਼ ਦੀ ਸੇਵਾ ਕਰ ਰਹੇ ਹਨ। ਇਸ ਮੌਕੇ ਤਰਨਜੀਤ ਸਿੰਘ ਸੰਧੂ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਏ ਵਿਕਾਸ ਦੀ ਗੱਲ ਕੀਤੀ ਅਤੇ ਇਸ ਮੌਕੇ ਉਨ੍ਹਾਂ ਅੰਮ੍ਰਿਤਸਰ ਦੇ ਵਿਕਾਸ ਅਤੇ ਅੰਮ੍ਰਿਤਸਰ ਲਈ ਵਿਸ਼ੇਸ਼ ਪੈਕੇਜ ਲਿਆਉਣ ਬਾਰੇ ਵੀ ਗੱਲ ਕੀਤੀ।