ਨਗਰ ਨਿਗਮ ਚੋਣਾਂ ਨਾ ਕਰਵਾਉਣ ਉੱਤੇ ਮਾਨ ਸਰਕਾਰ 'ਤੇ ਭੜਕਿਆ ਭਾਜਪਾ ਲੀਡਰ - Municipal elections in Punjab - MUNICIPAL ELECTIONS IN PUNJAB
🎬 Watch Now: Feature Video
Published : Jun 14, 2024, 9:02 AM IST
ਅੰਮ੍ਰਿਤਸਰ: ਪਿਛਲੇ ਦੋ ਸਾਲਾਂ ਤੋਂ ਨਗਰ ਨਿਗਮ ਚੋਣਾਂ ਦਾ ਸਮਾਂ ਖ਼ਤਮ ਹੋਣ ਤੋਂ ਬਾਅਦ ਲਗਾਤਾਰ ਹੀ ਨਗਰ ਨਿਗਮ ਚੋਣਾਂ ਕਰਵਾਉਣ ਦੀ ਮੰਗ ਪੂਰੇ ਪੰਜਾਬ ਵਿੱਚ ਉੱਠ ਰਹੀ ਹੈ। ਜਿਸ ਦੇ ਚਲਦੇ ਅੰਮ੍ਰਿਤਸਰ ਵਿੱਚ ਭਾਜਪਾ ਲੀਡਰ ਤੇ ਸਾਬਕਾ ਰਾਜ ਸਭਾ ਮੈਂਬਰ ਸਵੇਤ ਮਲਿਕ ਵੱਲੋਂ ਪ੍ਰੈਸ ਕਾਨਫਰਸ ਕਰਕੇ ਨਗਰ ਨਿਗਮ ਦੀਆਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਉਹਨਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਵੀ ਨਗਰ ਨਿਗਮ ਦੀਆਂ ਚੋਣਾਂ ਨਹੀਂ ਹੋਈਆਂ, ਜਿਸ ਕਰਕੇ ਅੰਮ੍ਰਿਤਸਰ ਸ਼ਹਿਰ ਵਿੱਚ ਬਹੁਤ ਬੁਰਾ ਹਾਲ ਹੈ। ਉਹਨਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵੀ ਆਪਣੇ ਸਮੇਂ ਅਨੁਸਾਰ ਹੋਈਆਂ ਹਨ ਤੇ ਲੋਕ ਸਭਾ ਚੋਣਾਂ ਵੀ ਆਪਣੇ ਸਮੇਂ ਅਨੁਸਾਰ ਹੋਈਆਂ ਹਨ। ਲੇਕਿਨ ਨਗਰ ਨਿਗਮ ਦੀਆਂ ਚੋਣਾਂ ਦਾ ਸਮਾਂ ਵੀ ਬੀਤ ਚੁੱਕਾ ਹੈ ਅਤੇ ਹੁਣ ਤੱਕ ਨਗਰ ਨਿਗਮ ਦੀਆਂ ਚੋਣਾਂ ਨਹੀਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਜਲਦ ਨਗਰ ਨਿਗਮ ਚੋਣਾਂ ਨਹੀਂ ਕਰਵਾਉਂਦੀ ਤਾਂ ਭਾਜਪਾ ਸੰਘਰਸ਼ ਦਾ ਰਾਹ ਤਿਆਰ ਕਰੇਗੀ।