ਬੀਕੇਯੂ ਡਕੌਂਦਾ ਨੇ ਬਰਨਾਲਾ 'ਚ ਕੇਂਦਰ ਅਤੇ ਸੂਬਾ ਸਰਕਾਰ ਦਾ ਫੁਕਿਆ ਪੁਤਲਾ, ਕਿਸਾਨ ਆਗੂ ਦੀ ਗ੍ਰਿਫਤਾਰੀ ਦਾ ਕੀਤਾ ਰੋਸ - Farmers blow up effigy in Barnala - FARMERS BLOW UP EFFIGY IN BARNALA
🎬 Watch Now: Feature Video
Published : May 12, 2024, 10:55 AM IST
ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਵੱਲੋਂ ਦੋਵੇਂ ਸਰਕਾਰਾਂ ਦੀ ਅਰਥੀ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਦਾ ਵਿਰੋਧ ਕਰ ਰਹੇ ਜੱਥੇਬੰਦੀ ਆਗੂ ਹਰਨੇਕ ਸਿੰਘ ਮਹਿਮਾ ਦੀ ਗ੍ਰਿਫ਼ਤਾਰੀ ਵਿਰੁੱਧ ਰੋਸ ਜ਼ਾਹਿਰ ਕੀਤਾ। ਇਸ ਮੌਕੇ ਕਿਸਾਨ ਆਗੂ ਜਗਰਾਜ ਸਿੰਘ ਹਰਦਾਸਪੁਰਾ ਅਤੇ ਗੁਰਦੇਵ ਸਿੰਘ ਮਾਂਗੇਵਾਲ ਨੇ ਕਿਹਾ ਕਿ ਭਾਜਪਾ ਦੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਰੋਡ ਸ਼ੋਅ ਦਾ ਰਸਤੇ ਵਿੱਚ ਸਵਾਲ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਦੀ ਅਗਵਾਈ ਵਿੱਚ ਇਕੱਤਰ ਹੋਏ ਆਗੂਆਂ ਅਤੇ ਵਰਕਰਾਂ ਨੂੰ ਫਿਰੋਜ਼ਪੁਰ ਵਿੱਚ ਤਿੰਨ ਥਾਵਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਬੱਸਾਂ ਵਿੱਚ ਬਿਠਾ ਕੇ ਅਣਪਛਾਤੀਆਂ ਥਾਵਾਂ 'ਤੇ ਭੇਜ ਦਿੱਤਾ ਸੀ। ਉਹਨਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਦੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੂੰ ਪੁਲਿਸ ਵੱਲੋਂ ਪੁਰਾਣੇ ਕੇਸ ਵਿੱਚ ਗ੍ਰਿਫ਼ਤਾਰ ਕਰਕੇ ਫਿਰੋਜ਼ਪੁਰ ਜੇਲ਼ ਵਿੱਚ ਭੇਜ ਦਿੱਤਾ ਗਿਆ ਹੈ। ਜਿਸ ਕਰਕੇ ਅੱਜ ਸੂਬਾ ਕਮੇਟੀ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਪੁਤਲੇ ਸਾੜਨ ਦੇ ਸੱਦੇ ਤਹਿਤ ਸਥਾਨਕ ਕਚਹਿਰੀ ਚੌਂਕ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦਾ ਅਰਥੀ ਸਾੜ ਮੁਜ਼ਾਹਰਾ ਕਰਕੇ ਮੰਗ ਕੀਤੀ ਗਈ ਕਿ ਹਰਨੇਕ ਸਿੰਘ ਮਹਿਮਾ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ। ਉਹਨਾਂ ਕਿਹਾ ਕਿ ਜੇਕਰ ਹਰਨੇਕ ਸਿੰਘ ਮਹਿਮਾ ਨੂੰ ਜਲਦ ਰਿਹਾਅ ਨਾ ਕੀਤਾ ਤਾਂ ਇਹ ਸੰਘਰਸ਼ ਪੰਜਾਬ ਪੱਧਰ ਤੇ ਫੈਲ ਜਾਵੇਗਾ।