ਬੋਹਾ ਪੁਲਿਸ ਨੇ 2 ਲੱਖ ਦੀ ਹੈਰੋਇਨ ਨਾਲ ਮਹਿਲਾ ਸਣੇ ਦੋ ਲੋਕਾਂ ਨੂੰ ਕੀਤਾ ਕਾਬੂ, ਕੋਰਟ ਵਿੱਚ ਕੀਤਾ ਪੇਸ਼ - ARRESTED 2 ACCUSED
🎬 Watch Now: Feature Video


Published : Feb 25, 2025, 9:04 PM IST
ਮਾਨਸਾ: ਥਾਣਾ ਬੋਹਾ ਦੀ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 2 ਲੱਖ ਰੁਪਏ ਹੈ। ਥਾਣਾ ਬੋਹਾ ਦੇ ਮੁੱਖ ਅਫ਼ਸਰ ਜਗਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਹਾ ਪੁਲਿਸ ਪਾਰਟੀ ਵੱਲੋਂ ਪੰਜਾਬ-ਹਰਿਆਣਾ ਬਾਰਡਰ ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਉਸ ਸਮੇਂ ਇੱਕ ਵਰਨਾ ਗੱਡੀ ਨੂੰ ਰੋਕ ਕੇ ਤਲਾਸ਼ੀ ਲਈ ਗਈ। ਇਸ ਤਲਾਸ਼ੀ ਦੌਰਾਨ ਉਸ ਗੱਡੀ ਵਿੱਚੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ ਤਾਂ ਪੁਲਿਸ ਪਾਰਟੀ ਵੱਲੋਂ ਗੱਡੀ ਚਾਲਕ ਗੁਰਜੰਟ ਸਿੰਘ ਅਤੇ ਉਸ ਨਾਲ ਬੈਠੀ ਔਰਤ ਲਛਮੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਦੋਵੇਂ ਮੁਲਜ਼ਮ ਸਲੇਮਪੁਰਾ ਲੁਧਿਆਣਾ ਦੇ ਰਹਿਣ ਵਾਲੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਇਨ੍ਹਾਂ ਦੋਵਾਂ ਨੂੰ ਬੁਢਲਾਡਾ ਕੋਰਟ ਵਿੱਚ ਪੇਸ਼ ਕੀਤਾ ਗਿਆ ਤਾਂ ਜੁਡੀਸ਼ਅਲ ਕੋਰਟ ਵੱਲੋਂ ਇਨ੍ਹਾਂ ਦਾ 2 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਰਿਮਾਂਡ ਦੌਰਾਨ ਇਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।