ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਬਾਲੀਵੁੱਡ ਅਦਾਕਾਰ ਰਣਵੀਰ ਸਿੰਘ, ਦੇਖੋ ਵੀਡੀਓ - RANVEER SINGH GOLDEN TEMPLE
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/24-11-2024/640-480-22968023-thumbnail-16x9-ppp.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Nov 24, 2024, 10:45 AM IST
ਅੰਮ੍ਰਿਤਸਰ: ਬਾਲੀਵੁੱਡ ਵਿੱਚ ਆਪਣੀ ਸ਼ਾਨਦਾਰ ਅਦਾਕਾਰੀ ਲਈ ਜਾਣੇ ਜਾਂਦੇ ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਹਾਲ ਹੀ ਵਿੱਚ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਸੀਸ ਨਿਵਾਉਣ ਲਈ ਪੁੱਜੇ। ਉੱਥੇ ਹੀ ਉਨ੍ਹਾਂ ਦੇ ਨਾਲ ਬਾਲੀਵੁੱਡ ਅਦਾਕਾਰਾ ਯਾਮੀ ਗੌਤਮ ਦੇ ਪਤੀ ਆਦਿਤਿਆ ਧਰ ਵੀ ਮੌਜੂਦ ਰਹੇ। ਉਨ੍ਹਾਂ ਨੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਚਾਰੇ-ਪਾਸੇ ਪ੍ਰਕਰਮਾ ਕਰਕੇ ਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਇੱਥੇ ਦੱਸਣਯੋਗ ਹੈ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਕਿਹਾ ਗਿਆ ਹੈ ਕਿ ਕਿਸੇ ਵੀ ਵਿਅਕਤੀ ਵੱਲੋਂ ਵੀਆਈਪੀ ਦਰਸ਼ਨ ਨਾ ਕੀਤੇ ਜਾਣ ਅਤੇ ਕਿਸੇ ਵੀ ਅਦਾਕਾਰ ਵੱਲੋਂ ਇੱਥੇ ਆ ਕੇ ਫਿਲਮ ਦੀ ਪ੍ਰਮੋਸ਼ਨ ਨਾ ਕੀਤੀ ਜਾਵੇ।