ਨਵੇਂ ਸਾਲ ਉਤੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ, ਸਾਂਝੀਆਂ ਕੀਤੀਆਂ ਦਿਲੀ ਭਾਵਨਾਵਾਂ - SUNIL SHETTY
🎬 Watch Now: Feature Video
By ETV Bharat Entertainment Team
Published : Jan 2, 2025, 3:56 PM IST
ਅੰਮ੍ਰਿਤਸਰ: ਨਵੇਂ ਸਾਲ ਦੇ ਮੌਕੇ ਉਤੇ ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਉਥੇ ਉਨ੍ਹਾਂ ਵੱਲੋਂ ਗੁਰੂ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਨੀਲ ਸ਼ੈੱਟੀ ਨੇ ਦੱਸਿਆ ਕਿ ਉਹ ਹਰ ਸਾਲ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਉਂਦੇ ਹਨ, ਇਸ ਦੌਰਾਨ ਉਨ੍ਹਾਂ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੀ ਕਾਫੀ ਤਾਰੀਫ਼ ਕੀਤੀ ਅਤੇ ਪੰਜਾਬੀ ਸਿਨੇਮਾ ਵਿੱਚ ਕੰਮ ਕਰਨ ਦੀ ਆਪਣੀ ਇੱਛਾ ਵੀ ਜ਼ਾਹਿਰ ਕੀਤੀ। ਬਾਲੀਵੁੱਡ ਨੂੰ ਸ਼ਾਨਦਾਰ ਫਿਲਮਾਂ ਦੇਣ ਵਾਲੇ ਅਦਾਕਾਰ ਸੁਨੀਲ ਸ਼ੈੱਟੀ ਇਸ ਸਮੇਂ ਆਪਣੀ ਬਾਲੀਵੁੱਡ ਫਿਲਮ 'ਹਾਊਸਫੁੱਲ 5' ਨੂੰ ਲੈ ਕੇ ਸੁਰਖ਼ੀਆਂ ਬਟੋਰ ਰਹੇ ਹਨ, ਫਿਲਮ ਇਸ ਸਾਲ ਦੇ ਅੰਤ ਉਤੇ ਰਿਲੀਜ਼ ਹੋ ਸਕਦੀ ਹੈ।