ਭਿਆਨਕ ਹਾਦਸੇ 'ਚ ਜੀਜਾ ਸਾਲੇ ਦੀ ਮੌਤ, ਸ੍ਰੀ ਮੁਕਤਸਰ ਸਾਹਿਬ 'ਚ ਧੁੰਦ ਕਾਰਨ ਵਾਪਰਿਆ ਹਾਦਸਾ - TWO DIED IN ROAD ACCIDENT
🎬 Watch Now: Feature Video
Published : Feb 1, 2025, 4:12 PM IST
ਸ੍ਰੀ ਮੁਕਤਸਰ ਸਾਹਿਬ: ਇੱਕ ਫਰਵਰੀ ਦੀ ਸੱਜਰੀ ਸਵੇਰ 'ਚ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਹਰੀਕੇ ਕਲਾਂ 'ਚ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਜੀਜਾ ਸਾਲੇ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸ੍ਰੀ ਮੁਕਤਸਰ ਸਾਹਿਬ 'ਚ ਸੰਘਣੀ ਧੁੰਦ ਕਾਰਨ 'ਤੇਜ਼ ਰਫਤਾਰ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਇੱਕ ਦਰੱਖ਼ਤ ਨਾਲ ਜਾ ਟਰਕਾਈ। ਹਾਦਸੇ ਦਾ ਪਤਾ ਲੱਗਦੇ ਹੀ ਸਥਾਨਕ ਲੋਕਾਂ ਨੇ ਮੁੱਢਲੀ ਸਹਾਇਤਾ ਦਿੱਤੀ ਅਤੇ ਹਾਦਸਾਗ੍ਰਸਤ ਵਿਅਕਤੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਇਹ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਜਿਸ ਵਿੱਚ ਜੀਜਾ ਵਿਜੇ ਕੁਮਾਰ ਅਤੇ ਸਾਲਾ ਤਰਸੇਮ ਲਾਲ ਦੀ ਮੌਤ ਹੋ ਗਈ। ਪ੍ਰਤੱਖਦਰਸ਼ੀਆਂ ਨੇ ਦੱਸਿਆ ਕਿ ਮਰਾੜ੍ਹ ਕਲਾਂ ਵਾਸੀ ਤਰਸੇਮ ਲਾਲ ਆਪਣੇ ਜੀਜਾ ਵਿਜੇ ਕੁਮਾਰ, ਵਾਸੀ ਹਰੀਕੇ ਕਲਾਂ ਨੂੰ ਉਸ ਦੇ ਪਿੰਡ ਹਰੀਕੇ ਕਲਾਂ ਛੱਡਣ ਜਾ ਰਿਹਾ ਸੀ, ਜਿਥੇ ਪਿੰਡ ਦੇ ਨਜ਼ਦੀਕ ਹਾਦਸਾ ਵਾਪਰ ਗਿਆ ਅਤੇ ਦੋ ਪਰਿਵਾਰਾਂ 'ਚ ਸੱਥਰ ਵਿਛ ਗਏ।