ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਉਪਰਾਲਾ, ਸੜਕਾਂ ਉੱਤੇ ਫਲਦਾਰ ਬੂਟੇ ਲਾਉਣ ਦੀ ਮੁਹਿੰਮ ਦਾ ਕੀਤਾ ਅਗਾਜ਼ - Dhaliwal planted saplings - DHALIWAL PLANTED SAPLINGS
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/03-07-2024/640-480-21859124-628-21859124-1720001090438.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Jul 3, 2024, 3:52 PM IST
ਪੰਜਾਬ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਹਰਿਆ ਭਰਿਆ ਰੱਖਣ ਦੀ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਦੇ ਤਹਿਤ ਅੱਜ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵਿਸ਼ੇਸ਼ ਉਪਰਾਲਾ ਕਰਦੇ ਹੋਏ ਆਪਣੇ ਹਲਕੇ ਅਜਨਾਲਾ ਸ਼ਹਿਰ ਅੰਦਰ ਵੱਖ-ਵੱਖ ਫਲਦਾਰ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ, ਜਿਸ ਦੌਰਾਨ ਇਹਨਾਂ ਦੀ ਸਾਂਭ ਸੰਭਾਲ ਨੂੰ ਲੈ ਕੇ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਨਗਰ ਪੰਚਾਇਤ ਅਜਨਾਲਾ ਦੇ ਅਧਿਕਾਰਿਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਗਈ। ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਹਰਿਆ ਭਰਿਆ ਰੱਖਣ ਦੇ ਉਦੇਸ਼ ਤਹਿਤ ਅਤੇ ਆਪਣੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਅੱਜ ਅਜਨਾਲਾ ਸ਼ਹਿਰ ਅੰਦਰ ਵੱਖ-ਵੱਖ ਫਲਦਾਰ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ।