ਗੁਰਦੁਆਰਾ ਸ੍ਰੀ ਬਾਠ ਸਾਹਿਬ ਨਤਮਸਤਕ ਹੋਣ ਪਹੁੰਚੇ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ - MARTYRDOM OF THE SAHIBZADAS
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/26-12-2024/640-480-23196324-550-23196324-1735207269357.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Dec 26, 2024, 4:38 PM IST
ਪਠਾਨਕੋਟ: ਮਾਤਾ ਗੁਜਰੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਿਹਾੜੇ ਮੌਕੇ ਪੂਰੀ ਦੁਨੀਆ 'ਚ ਵੱਸਦੇ ਪੰਜਾਬੀਆਂ ਵਲੋਂ ਪੋਹ ਮਹੀਨੇ ਦੇ 7 ਦਿਨਾਂ ਨੂੰ ਸ਼ਹੀਦੀ ਦਿਹਾੜੇ ਵਜੋਂ ਮਨਾਇਆ ਜਾ ਰਿਹਾ ਹੈ। ਉੱਥੇ ਹੀ ਜੇਕਰ ਗੱਲ ਜ਼ਿਲ੍ਹਾ ਪਠਾਨਕੋਟ ਦੀ ਕਰੀਏ ਤਾਂ ਕੈਬਿਨਟ ਮੰਤਰੀ ਲਾਲਚੰਦ ਕਟਾਰੂਚੱਕ ਵੱਲੋਂ ਆਪਣੇ ਜੱਦੀ ਪਿੰਡ ਕਟਾਰੂਚੱਕ ਤੋਂ ਲੈ ਕੇ ਗੁਰਦੁਆਰਾ ਸ਼੍ਰੀ ਬਾਠ ਸਾਹਿਬ ਵਿਖੇ ਪੈਦਲ ਯਾਤਰਾ ਕੱਢੀ ਗਈ। ਜਿਸ ਨੂੰ ਸਫਰ-ਏ-ਸ਼ਹਾਦਤ ਦਾ ਨਾਮ ਦਿੱਤਾ ਗਿਆ। ਇਸ ਮੌਕੇ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਨਾਲ ਸੈਂਕੜੇ ਦੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ ਬਾਠ ਸਾਹਿਬ ਵਿਖੇ ਪਹੁੰਚ ਕੇ ਨਤਮਸਤਕ ਹੋ ਰਹੇ ਹਨ ਅਤੇ ਸਰਬਤ ਦੇ ਭਲੇ ਦੀ ਅਰਦਾਸ ਕਰ ਰਹੇ ਹਨ। ਇਸ ਮੌਕੇ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੋਹ ਮਹੀਨੇ ਦੇ ਸੱਤ ਦਿਨਾਂ ਨੂੰ ਸ਼ਹੀਦੀ ਦਿਹਾੜੇ ਵਜੋਂ ਮਨਾਇਆ ਜਾਂਦਾ ਅਤੇ ਦੱਸਿਆ ਜਾਂਦਾ ਹੈ ਕਿ ਕਿਵੇਂ ਸਾਡੇ ਗੁਰੂਆਂ ਨੇ ਆਪਣੀ ਸ਼ਹਾਦਤ ਦੇ ਕੇ ਬਾਕੀਆਂ ਨੂੰ ਜ਼ੁਲਮ ਪ੍ਰਤੀ ਲੜਨ ਦੀ ਸਿੱਖਿਆ ਦਿੱਤੀ ਸੀ। ਉਹਨਾਂ ਕਿਹਾ ਕਿ ਆਪਣੀ ਆਉਣ ਵਾਲੀ ਪੀੜੀ ਨੂੰ ਆਪਣੇ ਵਿਰਸੇ ਦੇ ਨਾਲ ਜੋੜ ਕੇ ਰੱਖਣ ਲਈ ਉਹਨਾਂ ਵੱਲੋਂ ਪਹਿਲ ਕੀਤੀ ਗਈ ਹੈ ਅਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਪੈਦਲ ਯਾਤਰਾ ਕੱਢੀ ਜਾ ਰਹੀ।