ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਹੋਏ ਨਤਮਸਤਕ - BHAGWANT MANN PAID OBEISANCE
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/23-12-2024/640-480-23177356-485-23177356-1734950624008.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Dec 23, 2024, 4:17 PM IST
ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਾਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਫਤਿਹਗੜ ਸਾਹਿਬ ਹੋਣ ਵਾਲੀ ਸ਼ਹੀਦੀ ਸਭਾ ਦੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਪਰਿਵਾਰ ਦੇ ਨਾਲ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹਨਾਂ ਨੂੰ ਪਾਰਲੀਮੈਂਟ ਵਿੱਚ ਵੀ ਛੋਟੇ ਸਹਿਬਜ਼ਾਦਿਆਂ ਦੀ ਸ਼ਹਾਦਤ ਉੱਤੇ ਸ਼ਰਧਾਜਲੀ ਦੇਣ ਦਾ ਦਾ ਮੌਕਾ ਮਿਲਿਆ ਸੀ। ਪਾਰਲੀਮੈਂਟ ਵਿੱਚ ਉਸ ਮੌਕੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ ਸੀ ਅਤੇ ਅੱਧਾ ਘੰਟਾ ਡਿਬੇਟ ਵੀ ਹੋਈ ਸੀ। ਉੱਥੇ ਹੀ ਉਹਨਾਂ ਕਿਸੇ ਵੀ ਰਾਜਨੀਤਿਕ ਗੱਲ ਉੱਤੇ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ।