CIA ਸਟਾਫ ਨੇ ਅੰਤਰਰਾਜੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ - CIA Staff Police - CIA STAFF POLICE
🎬 Watch Now: Feature Video
Published : Apr 5, 2024, 9:48 PM IST
ਕਪੂਰਥਲਾ ਵਿੱਚ CIA ਸਟਾਫ ਨੇ ਨਜਾਇਜ਼ ਹਥਿਆਰਾਂ ਅਤੇ ਹੈਰੋਇਨ ਸਮੇਤ ਅੰਤਰਰਾਜੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪੁਲਿਸ ਮੁਖੀ ਵਤਸਲਾ ਗੁਪਤਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਸੱਤ ਪਿਸਟਲ ਅਤੇ 300 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾ ਵਿਅਕਤੀਆਂ ਉੱਪਰ ਪਹਿਲਾਂ ਵੀ ਕਈ ਤਰ੍ਹਾਂ ਦੇ ਅਪਰਾਧਿਕ ਮਾਮਲੇ ਦਰਜ ਹਨ ਅਤੇ ਇਨ੍ਹਾਂ ਦਾ ਮੁੱਖ ਸਰਗਣਾ ਬਿਹਾਰ ਨਾਲ ਸੰਬੰਧਿਤ ਹੈ ਜੋ ਕਿ ਬਿਹਾਰ ਪੁਲਿਸ ਵੱਲੋਂ ਦਰਜ ਵੱਖ-ਵੱਖ ਲੁੱਟਾਂ ਦੇ ਮਾਮਲਿਆਂ ਵਿੱਚ ਭਗੋੜਾ ਐਲਾਨਿਆ ਜਾ ਚੁੱਕਾ ਹੈ। ਇਹ ਮੁਲਜ਼ਮ ਪੰਜਾਬ ਵਿੱਚ ਨਜਾਇਜ਼ ਹਥਿਆਰ ਅਤੇ ਨਸ਼ਾ ਸਪਲਾਈ ਕਰਦਾ ਸੀ ਅਤੇ ਉਸ ਨੇ ਇੱਥੇ ਆਪਣੇ ਕੁਝ ਮੈਂਬਰਾਂ ਨੂੰ ਨਾਲ ਲੈ ਕੇ ਗਿਰੋਹ ਬਣਾਇਆ ਹੋਇਆ ਸੀ। ਪੁਲਿਸ ਇਸ ਮਾਮਲੇ ਦੀ ਵੀ ਗੰਭੀਰਤਾ ਨਾਲ ਪੜਤਾਲ ਕਰ ਰਹੀ ਹੈ।