ਗੁਰੂ ਨਗਰੀ ਅੰਮ੍ਰਿਤਸਰ ਪੁੱਜੇ ਕਾਮੇਡੀ ਕਲਾਕਾਰ ਬਾਲ ਮੁਕੰਦ ਸ਼ਰਮਾ, ਵੀਡੀਓ - Bal Mukand Sharma news - BAL MUKAND SHARMA NEWS
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/21-03-2024/640-480-21039258-thumbnail-16x9-p.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Mar 21, 2024, 4:20 PM IST
ਅੰਮ੍ਰਿਤਸਰ: ਕਾਮੇਡੀ ਕਲਾਕਾਰ ਬਾਲ ਮੁਕੰਦ ਸ਼ਰਮਾ ਹਾਲ ਹੀ ਵਿੱਚ ਗੁਰੂ ਨਗਰੀ ਅੰਮ੍ਰਿਤਸਰ ਪੁੱਜੇ। ਇਸ ਮੌਕੇ ਉਹਨਾਂ ਵੱਲੋਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਪਹੁੰਚ ਕੇ ਗੁਰੂ ਘਰ ਵਿੱਚ ਮੱਥਾ ਟੇਕਿਆ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਅੱਜ ਗੁਰੂ ਮਹਾਰਾਜ ਦਾ ਆਸਰਾ ਲੈਣ ਲਈ ਪੁੱਜੇ ਹਾਂ। ਉਹਨਾਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੈਨੂੰ ਇੱਕ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ ਅਤੇ 15 ਮਾਰਚ ਨੂੰ ਮੈਨੂੰ ਇਸ ਅਹੁਦੇ 'ਤੇ ਨਿਵਾਜਿਆ ਗਿਆ ਸੀ। ਅੱਜ ਮੈਂ ਸਭ ਤੋਂ ਪਹਿਲਾਂ ਗੁਰੂ ਮਹਾਰਾਜ ਦਾ ਅਸ਼ੀਰਵਾਦ ਲੈਣ ਲਈ ਆਇਆ ਹਾਂ ਤਾਂ ਜੋ ਮੁੱਖ ਮੰਤਰੀ ਭਗਵੰਤ ਮਾਨ ਨੇ ਮੇਰੇ 'ਤੇ ਵਿਸ਼ਵਾਸ ਜਤਾਇਆ ਹੈ, ਉਸ 'ਤੇ ਮੈਂ ਖਰਾ ਉਤਰ ਸਕਾਂ।