ਸੜਕ ਦੀ ਖ਼ਸਤਾ ਹਾਲਤ ਕਾਰਨ ਵਾਹਨ ਚਾਲਕ ਡਾਢੇ ਪਰੇਸ਼ਾਨ, ਸਥਾਨਕ ਪ੍ਰਸ਼ਾਸਨ ਨਹੀਂ ਦੇ ਰਿਹਾ ਕੋਈ ਧਿਆਨ - Bad condition of the road - BAD CONDITION OF THE ROAD
🎬 Watch Now: Feature Video
Published : Jul 9, 2024, 10:52 PM IST
ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੇ ਪਿੰਡ ਸ਼ਮਸਪੁਰ ਨੂੰ ਸ਼ਹਿਰ ਅਮਲੋਹ ਨਾਲ ਜੋੜਨ ਵਾਲੀ ਸੜਕ ਦੀ ਹਾਲਤ ਬਹੁਤ ਹੀ ਤਰਸਯੋਗ ਵੇਖਣ ਨੂੰ ਮਿਲਦੀ ਹੈ। ਦੱਸ ਦਈਏ ਕਿ ਸੜਕ 'ਚੋਂ ਲੁੱਕ, ਬਜਰੀ ਅਤੇ ਪੱਥਰ ਨਿਕਲ ਕੇ ਸੜਕ ਦੇ ਵਿਚਕਾਰ ਡੂੰਘੇ-ਡੂੰਘੇ ਖੱਡੇ ਪਏ ਹੋਏ ਹਨ, ਜਿਸ ਕਾਰਨ ਰਾਹਗੀਰਾਂ ਨੂੰ ਆਉਣ ਜਾਣ 'ਚ ਬਹੁਤ ਹੀ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮੀਂਹ ਦੇ ਦਿਨਾਂ 'ਚ ਇਥੋਂ ਗੁਜ਼ਰਾਂ ਹੋਰ ਵੀ ਮੁਸ਼ਕਿਲ ਹੋ ਜਾਂਦਾ ਹੈ, ਕਿਉਂਕਿ ਸੜਕ 'ਚ ਪਏ ਹੋਏ ਡੂੰਘੇ ਖੱਡਿਆਂ 'ਚ ਮੀਂਹ ਦਾ ਗੰਦਾ ਪਾਣੀ ਭਰ ਜਾਂਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਕਿਸੇ ਵੀ ਸਿਆਸੀ ਲੀਡਰ ਜਾਂ ਪ੍ਰਸ਼ਾਸਨਿਕ ਅਧਿਕਾਰੀ ਵੱਲੋਂ ਸੜਕ ਵੱਲ ਧਿਆਨ ਨਹੀਂ ਦਿੱਤਾ ਗਿਆ। ਉਹਨਾਂ ਮੰਗ ਕੀਤੀ ਕਿ ਸੜਕ ਦੀ ਹਾਲਤ ਨੂੰ ਜਲਦ ਸੁਧਾਰਿਆ ਜਾਵੇ ਤਾਂ ਜੋ ਸ਼ਹਿਰ ਆਉਣ ਜਾਣ ਵਿੱਚ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।