ਕਾਂਗਰਸ ਆਗੂ ਵਿਜੈ ਇੰਦਰ ਸਿੰਗਲਾ ਨੇ ਹਲਕੇ ਦੇ ਵੋਟਰਾਂ ਦਾ ਕੀਤਾ ਧੰਨਵਾਦ, ਆਪ 'ਤੇ ਸਾਧੇ ਨਿਸ਼ਾਨੇ - Vijay Inder Singla - VIJAY INDER SINGLA
🎬 Watch Now: Feature Video
Published : Jul 15, 2024, 9:55 AM IST
ਲੋਕ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਅਤੇ ਕੁੱਲ ਹਿੰਦ ਕਾਂਗਰਸ ਪਾਰਟੀ ਦੇ ਖਜ਼ਾਨਚੀ ਵਿਜੈ ਇੰਦਰ ਸਿੰਗਲਾ ਵੱਲੋਂ ਚੋਣਾਂ ਦੌਰਾਨ ਹਲਕੇ ਦੇ ਵੋਟਰਾਂ ਵੱਲੋਂ ਮਿਲੇ ਪਿਆਰ ਲਈ ਉਨ੍ਹਾਂ ਦਾ ਧੰਨਵਾਦ ਕਰਨ ਲਈ ਗੜ੍ਹਸ਼ੰਕਰ ਪਹੁੰਚੇ। ਇਸ ਮੌਕੇ ਵਿਜੈ ਇੰਦਰ ਸਿੰਗਲਾ ਨੇ ਲੋਕ ਸਭਾ ਚੋਣਾਂ ਦੌਰਾਨ ਹਲਕੇ ਦੇ ਵੋਟਰਾਂ ਅਤੇ ਸਹਿਯੋਗੀਆਂ ਦਾ ਉਨ੍ਹਾਂ ਨੂੰ ਦਿੱਤੇ ਅਥਾਹ ਪਿਆਰ ਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਸਾਰਿਆਂ ਨੂੰ ਭਰੋਸਾ ਦਿੱਤਾ ਕਿ ਉਹ ਹਲਕੇ ਦੇ ਲੋਕਾਂ ਨਾਲ ਹਰੇਕ ਦੁੱਖ-ਸੁੱਖ ਵਿਚ ਹਮੇਸ਼ਾ ਨਾਲ ਖੜ੍ਹੇ ਹਨ ਅਤੇ ਹਲਕੇ ਵਿੱਚ ਕਾਂਗਰਸ ਨੂੰ ਮਜਬੂਤ ਕਰਨ ਲਈ ਹਰ ਸੰਭਵ ਕਦਮ ਚੁੱਕੇ ਜਾਣ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਉੱਤੇ ਨਿਸ਼ਾਨਾ ਸਾਧਦਿਆ ਕਿਹਾ ਕਿ ਆਪ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ, ਕਾਂਗਰਸ ਪਾਰਟੀ ਦਾ ਵਰਕਰ ਤਗੜਾ ਹੈ।