ਅੰਮ੍ਰਿਤਸਰ 'ਚ ਕਾਂਗਰਸ ਦਾ ਟਰੈਕਟਰ ਮਾਰਚ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤੀ ਅਗਵਾਈ - tractor march
🎬 Watch Now: Feature Video


Published : Feb 28, 2024, 5:48 PM IST
ਅੰਮ੍ਰਿਤਸਰ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉਚੇਚੇ ਤੌਰ ਉੱਤੇ ਟਰੈਕਟਰ ਮਾਰਚ ਵਿੱਚ ਸ਼ਾਮਲ ਹੋਏ। ਇਸ ਮੌਕੇ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਤੋਂ ਕਾਂਗਰਸੀ ਵਰਕਰ ਵੱਡੀ ਗਿਣਤੀ ਵਿੱਚ ਜੰਡਿਆਲਾ ਗੁਰੂ ਦੀ ਅਨਾਜ ਮੰਡੀ ਵਿਖੇ ਪਹੁੰਚੇ ਹੋਏ। ਇਸ ਤੋਂ ਇਲਾਵਾ ਵੱਖ-ਵੱਖ ਜੋਨਾਂ ਦੇ ਕਾਂਗਰਸੀ ਲੀਡਰ ਅਤੇ ਹਲਕੇ ਦੀ ਸਮੁੱਚੀ ਲੀਡਰਸ਼ਿਪ ਵੀ ਜੰਡਿਆਲਾ ਗੁਰੂ ਵਿੱਚ ਦਿਖਾਈ ਦਿੱਤੀ। ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਹਨਾਂ ਕਿਹਾ ਕਿ ਕਿਸਾਨ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਦੇ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ ਪਰ ਕੇਂਦਰ ਸਰਕਾਰ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ।