ਤਹਿਸੀਲ ਕੰਪਲੈਕਸ ਅਤੇ ਨਸ਼ਾ ਛੁਡਾਊ ਕੇਂਦਰ ਦੀ ਡਿਪਟੀ ਕਮਿਸ਼ਨਰ ਵੱਲੋਂ ਅਚਨਚੇਤ ਚੈਕਿੰਗ - SURPRISE CHECKING BY DC
🎬 Watch Now: Feature Video


Published : Feb 25, 2025, 7:00 PM IST
|Updated : Feb 25, 2025, 8:51 PM IST
ਸ੍ਰੀ ਫਤਿਹਗੜ੍ਹ ਸਾਹਿਬ: ਫਤਿਹਗੜ੍ਹ ਸਾਹਿਬ ਤਹਿਸੀਲ ਕੰਪਲੈਕਸ ਅਤੇ ਨਸ਼ਾ ਛੁਡਾਊ ਕੇਂਦਰ ਦਾ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਅਚਨਚੇਤ ਚੈਕਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸ਼ਾ ਛੁਡਾਊ ਕੇਂਦਰ ਦੀ ਚੈਕਿੰਗ ਕੀਤੀ ਗਈ, ਜਿਸ ਵਿੱਚ 10 ਬੈਡਾਂ ਦਾ ਸੈਂਟਰ ਬਣਿਆ ਹੋਇਆ ਹੈ। ਉਕਤ ਸੈਂਟਰ ਵਿੱਚ 7 ਮਰੀਜ਼ ਦਾਖਲ ਹਨ, ਤੇ ਮਰੀਜ਼ਾਂ ਨੂੰ ਪੁੱਛਿਆ ਗਿਆ ਕਿ ਉਨ੍ਹਾਂ ਨੂੰ ਖਾਣਾ ਪੀਣਾ ਤੇ ਇਲਾਜ ਸਹੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਖਾਣ ਪੀਣ ਤੇ ਰਹਿਣ ਸਹਿਣ ਸਭ ਕੁਝ ਚੰਗਾ ਮਿਲ ਰਿਹਾ ਹੈ। ਇਸ ਦੌਰਾਨ ਕਮਿਸ਼ਨਰ ਸੋਨਾ ਥਿੰਦ ਨੇ ਤਹਿਸੀਲ ਕੰਪਲੈਕਸ ਦੀ ਚੈਕਿੰਗ ਕੀਤੀ ਤੇ ਰਜਿਸਟਰੀਆਂ ਕਰਵਾਉਣ ਆਏ ਲੋਕਾਂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਦੱਸਿਆ ਕਿ ਸਭ ਕੁਝ ਵਧੀਆ ਹੋ ਰਿਹਾ ਹੈ, ਕਿਸੇ ਕਿਸਮ ਦੀ ਕੋਈ ਕਰਪਸ਼ਨ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬਖਸ਼ਿਆ ਨਹੀਂ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਪ੍ਰਕਿਰਿਆ ਪੂਰੀ ਹੋਣ ਉਪਰੰਤ ਮਰੀਜ਼ਾਂ ਨੂੰ ਮੁੜ ਵਸੇਬਾ ਕੇਂਦਰ ਵਿੱਚ ਦਾਖਲ ਕੀਤਾ ਜਾਂਦਾ ਹੈ, ਜਿੱਥੇ ਉਨ੍ਹਾਂ ਨੂੰ ਵੱਖੋ-ਵੱਖ ਗਤੀਵਿਧੀਆਂ ਰਾਹੀਂ ਸੁਚੱਜੀ ਜ਼ਿੰਦਗੀ ਜਿਉਣ ਦੇ ਕਾਬਿਲ ਬਣਾਇਆ ਜਾਂਦਾ ਹੈ।