ਪਾਠੀ ਸਿੰਘ ਨੇ ਨਸ਼ਾ ਵੇਚਣ ਵਾਲਿਆਂ ਦਾ ਕੀਤਾ ਵਿਰੋਧ, ਤਾਂ ਮੁਲਜ਼ਮਾਂ ਨੇ ਕਰ ਦਿੱਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ - Amritsar Clash News
🎬 Watch Now: Feature Video
Published : Mar 20, 2024, 7:11 AM IST
ਅੰਮ੍ਰਿਤਸਰ ਦੇ ਪਿੰਡ ਚਾਟੀਵਿੰਡ ਇਲਾਕੇ ਵਿਖੇ ਇੱਕ ਪਾਠੀ ਸਿੰਘ ਨੂੰ ਨਸ਼ਾ ਵੇਚਣ ਵਾਲਿਆਂ ਨੂੰ ਨਸ਼ਾ ਵੇਚਣ ਤੋਂ ਰੋਕਣ ਦਾ ਵਿਰੋਧ ਮਹਿੰਗਾ ਕਰਨਾ ਪਿਆ। ਨਸ਼ਾ ਵੇਚਣ ਵਾਲੇ ਤਸਕਰਾਂ ਵੱਲੋਂ ਪਾਠੀ ਸਿੰਘ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਜਿਸ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਇਸ ਮੌਕੇ ਪੀੜਿਤ ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ, "ਸਾਡੇ ਗੁਆਂਢ ਵਿੱਚ ਨਸ਼ੇ ਦਾ ਕਾਰੋਬਾਰ ਚੱਲਦਾ ਹੈ, ਜਦੋਂ ਅਸੀਂ ਆਪਣੇ ਗੁਆਂਢੀਆਂ ਨੂੰ ਨਸ਼ੇ ਦੇ ਕਾਰੋਬਾਰ ਰੋਕਣ ਤੋਂ ਕੋਸ਼ਿਸ਼ ਕੀਤੀ, ਤਾਂ ਉਨ੍ਹਾਂ ਮੇਰੇ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਉੱਤੇ ਹਮਲਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਾਡਾ ਘਰੋਂ ਨਿਕਲਣਾ ਵੀ ਮੁਸ਼ਕਲ ਹੈ, ਸਾਨੂੰ ਇਨਸਾਫ ਦਿੱਤਾ ਜਾਵੇ।" ਫਿਲਹਾਲ ਜਖਮੀ ਨੂੰ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਇਸ ਮੌਕੇ ਜਦੋਂ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪੁਲਿਸ ਨੂੰ ਅਧਿਕਾਰੀਆਂ ਨੇ ਕੋਈ ਸਵਾਲ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ।