ਜੰਮੂ ਕਸ਼ਮੀਰ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਮਾਲ ਅਫ਼ਸਰ ਨੂੰ ਦਿੱਤਾ ਮੰਗ ਪੱਤਰ - terrorist attack in Jammu - TERRORIST ATTACK IN JAMMU
🎬 Watch Now: Feature Video


Published : Jun 14, 2024, 1:02 PM IST
ਸ੍ਰੀ ਫ਼ਤਹਿਗੜ੍ਹ ਸਾਹਿਬ: ਜੰਮੂ ਕਸ਼ਮੀਰ ਵਿੱਚ ਹੋਏ ਇੱਕ ਤੋਂ ਬਾਅਦ ਇੱਕ ਹੋਏ ਕਈ ਅੱਤਵਾਦੀ ਹਮਲਿਆਂ ਨੂੰ ਲੈ ਕੇ ਵਿਸ਼ਵ ਹਿੰਦੂ ਪ੍ਰੀਸ਼ਦ ਫਤਿਹਗੜ੍ਹ ਸਾਹਿਬ ਵੱਲੋਂ ਜ਼ਿਲ੍ਹਾ ਮਾਲ ਅਫਸਰ ਅਮਨਦੀਪ ਚਾਵਲਾ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਸੁਨੀਲ ਕੁਮਾਰ ਮਿੱਤਲ ਦਾ ਕਹਿਣਾ ਸੀ ਕਿ ਅੱਤਵਾਦੀਆਂ ਵੱਲੋਂ ਜੰਮੂ ਕਸ਼ਮੀਰ ਵਿੱਚ ਹਿੰਦੂਆਂ 'ਤੇ ਕੀਤਾ ਗਿਆ ਹਮਲਾ ਬਹੁਤ ਹੀ ਮੰਦਭਾਗਾ ਹੈ। ਜਿਸ ਦੇ ਲਈ ਉਹਨਾਂ ਦੇ ਵੱਲੋਂ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਉਹਨਾਂ ਨੇ ਮੰਗ ਕੀਤੀ ਕਿ ਹਮਲਾ ਕਰਨ ਵਾਲੇ ਅੱਤਵਾਦੀਆਂ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅਜਿਹੇ ਹਮਲੇ ਨਾ ਹੋਣ।