ਡਿਪਟੀ ਕਮਿਸ਼ਨਰ ਸੋਨਾ ਥਿੰਦ ਨੇ ਹਰੀ ਝੰਡੀ ਦੇਕੇ ਈ-ਰਿਕਸ਼ਾ ਕੀਤੇ ਰਵਾਨਾ, ਸ਼ਹੀਦੀ ਦਿਹਾੜਿਆਂ ਮੌਕੇ ਸੇਵਾ ਲਈ ਕੀਤਾ ਗਿਆ ਉਪਰਾਲਾ - E RICKSHAWS AT SRI FATEHGARH SAHIB
🎬 Watch Now: Feature Video
Published : 12 hours ago
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਅਰੰਭ ਹੋਈ ਸ਼ਹੀਦੀ ਸਭਾ ਦੌਰਾਨ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਪੁੱਜਣ ਵਾਲੀ ਸੰਗਤ ਵਿੱਚ ਸ਼ਾਮਲ ਬਜ਼ੁਰਗਾਂ, ਮਹਿਲਾਵਾਂ, ਬੱਚਿਆਂ ਅਤੇ ਦਿਵਿਆਂਗਜਨਾਂ ਨੂੰ ਆਵਾਜਾਈ ਦੀ ਮੁਫਤ ਸਹੂਲਤ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਈ-ਰਿਕਸ਼ੇ ਨੂੰ ਡੀਸੀ ਸ੍ਰੀ ਫਤਿਹਗੜ੍ਹ ਸਾਹਿਬ ਵੱਲੋਂ ਹਰੀ ਝੰਡੀ ਦੇਕੇ ਰਵਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਈ-ਰਿਕਸ਼ਿਆਂ ਦੀ ਸ਼ੁਰੂਆਤ ਸੰਗਤ ਦੀ ਸੇਵਾ ਲਈ ਬਹੁਤ ਵਧੀਆ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਬਾਹਰੋਂ ਆਉਣ ਵਾਲੀ ਸੰਗਤ ਵਿੱਚ ਸ਼ਾਮਲ ਸਰੀਰਕ ਪੱਖੋਂ ਲੋੜਵੰਦ ਇਨ੍ਹਾਂ ਰਿਕਸ਼ਿਆ ਦਾ ਲਾਭ ਲੈ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਈ-ਰਿਕਸ਼ੇ ਸ਼ਹੀਦੀ ਸਭਾ ਦੌਰਾਨ ਸੰਗਤ ਲਈ ਬਹੁਤ ਲਾਹੇਵੰਦ ਸਾਬਤ ਹੋਣਗੇ ਅਤੇ ਸੰਗਤ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਸਕੇਗੀ। 100 ਦੇ ਕਰੀਬ ਈ-ਰਿਕਸ਼ਿਆਂ ਦਾ ਪ੍ਰਬੰਧ ਕੀਤਾ ਗਿਆ ਹੈ।