ਸਾਬਕਾ ਵਿਧਾਇਕ ਜੋਗਿੰਦਰ ਪਾਲ ਜੈਨ ਦੀ ਅੰਤਿਮ ਅਰਦਾਸ 'ਚ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
🎬 Watch Now: Feature Video
Published : Nov 29, 2024, 11:08 PM IST
ਮੋਗਾ: ਅੱਜ ਮੋਗਾ 'ਚ ਤਿੰਨ ਵਾਰ ਵਿਧਾਇਕ ਰਹੇ ਜੋਗਿੰਦਰ ਪਾਲ ਜੈਨ ਦੀ ਅੰਤਿਮ ਅਰਦਾਸ ਮੋਗਾ ਦੇ ਮੈਜੇਸਟਿਕ ਰਿਜ਼ੋਰਟ 'ਚ ਕੀਤੀ ਗਈ ਹੈ, ਜਿਸ 'ਚ ਵਿਸ਼ੇਸ਼ ਤੌਰ 'ਤੇ ਰਾਧਾ ਸੁਆਮੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਮੋਗਾ ਪਹੁੰਚੇ ਹਨ ਅਤੇ ਹਜ਼ੂਰ ਜਸਦੀਪ ਸਿੰਘ ਨੇ ਜੈਨ ਪਰਿਵਾਰ ਨੂੰ ਆਸ਼ੀਰਵਾਦ ਦਿੱਤਾ ਅਤੇ ਉਹ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਸੀਨੀਅਰ ਭਾਜਪਾ ਆਗੂ ਅਨਿਲ ਸਰੀਨ ਵੀ ਮੌਜੂਦ ਸਨ। ਜਦੋਂ ਮੋਗਾ ਵਾਸੀਆਂ ਨੂੰ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਡੇਰੇ ਪਹੁੰਚਣ ਦੀ ਖਬਰ ਮਿਲੀ ਤਾਂ ਭਾਰੀ ਸੰਗਤ ਦਾ ਇਕੱਠ ਹੋ ਗਿਆ। ਇਸ ਦੁੱਖ ਦੀ ਘੜੀ ਵਿੱਚ ਮੋਗਾ ਹਲਕਾ ਤੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਸਾਬਕਾ ਵਿਧਾਇਕ ਹਰਜੀਤ ਕਮਲ ਅਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ ਸ਼ਹਿਰ ਵਾਸੀਆਂ ਨੇ ਵੀ ਸ਼ਿਰਕਤ ਕੀਤੀ ਹੈ।