ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੋਕਿਕ ਆਤਿਸ਼ਬਾਜ਼ੀ, ਵੇਖੋ ਵੀਡੀਓ - parkash purab sri guru granth sahib - PARKASH PURAB SRI GURU GRANTH SAHIB
🎬 Watch Now: Feature Video
Published : Sep 5, 2024, 9:14 AM IST
|Updated : Sep 5, 2024, 11:11 AM IST
ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਦਾ ਸ਼ਾਨਦਾਰ ਨਜ਼ਾਰਾ ਵੇਖਣ ਨੂੰ ਮਿਲਿਆ। ਇਸ ਤੋਂ ਪਹਿਲਾਂ ਸ਼ਾਮ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਰੰਗ ਬਿਰੰਗੇ ਫੁੱਲਾਂ ਅਤੇ ਲਾਈਟਾਂ ਨਾਲ਼ ਸਜਾਇਆ ਗਿਆ। ਇੱਥੇ ਪੁੱਜੀਆਂ ਸੰਗਤਾਂ ਅਨੁਸਾਰ ਸੁੰਦਰ ਆਤਿਸ਼ਬਾਜ਼ੀ ਦੇਖ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋਈ। ਅੱਜ ਸਵੇਰੇ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਵੀ ਕੱਢਿਆ ਗਿਆ। ਇਸ ਵਿਸ਼ੇਸ਼ ਮੌਕੇ ਉਤੇ ਸੰਗਤਾਂ ਸਵੇਰ ਤੋਂ ਵੀ ਹੁੰਮ-ਹੁੰਮਾ ਕੇ ਪੁੱਜ ਰਹੀਆਂ ਹਨ। ਸੱਚਖੰਡ ਵਿੱਚ ਸੰਗਤਾਂ ਦਾ ਭਾਰੀ ਇੱਕਠ ਦੇਖਿਆ ਗਿਆ। ਸੰਗਤਾਂ ਇਸ ਖਾਸ ਮੌਕੇ ਉਤੇ ਗੁਰੂਘਰ ਆ ਕੇ ਆਪਣੇ ਆਪ ਨੂੰ ਖੁਸ਼ਕਿਸਮਤ ਮੰਨ ਰਹੀਆਂ ਹਨ।