ਚੰਡੀਗੜ੍ਹ ਦੇ ਮਸਲੇ ਨੂੰ ਲੈ ਕੇ ਡਾਕਟਰ ਬਲਜੀਤ ਕੌਰ ਦੀ ਟਿੱਪਣੀ, 'ਆਪ' ਪਾਰਟੀ ਖੜਕਾਏਗੀ ਅਦਾਲਤ ਦਾ ਦਰਵਾਜ਼ਾ - CHANDIGARH ISSUE
🎬 Watch Now: Feature Video
Published : Nov 15, 2024, 9:40 PM IST
ਚੰਡੀਗੜ੍ਹ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਵਿੱਚ ਮੁੜ ਸ਼ੁਰੂ ਹੋਏ ਵਿਵਾਦ ਉੱਪਰ ਟਿੱਪਣੀ ਕਰਦੇ ਹੋਏ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਸੀ ਪੰਜਾਬ ਦਾ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਅਦਾਲਤ ਦਾ ਦਰਵਾਜ਼ਾ ਖੜਕਾਵੇਗੀ। ਬਠਿੰਡਾ ਵਿਖੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਕਿਹਾ ਕਿ ਚੰਡੀਗੜ੍ਹ ਦੇ ਮਸਲੇ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾ ਰਹੀ ਅਤੇ ਹਰ ਤਰ੍ਹਾਂ ਦੇ ਹੱਥਕੰਡੇ ਅਪਣਾਏ ਜਾਣਗੇ ਤਾਂ ਜੋ ਪੰਜਾਬ ਨੂੰ ਉਸਦਾ ਬਣਦਾ ਹੱਕ ਦਵਾਇਆ ਜਾ ਸਕੇ। ਆਮ ਆਦਮੀ ਕਲੀਨਿਕ ਅਤੇ ਸਕੂਲ ਦੇ ਨਾਮ ਬਦਲਣ 'ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਨਾਮ ਬਦਲਣ ਨਾਲ ਕੁਝ ਨਹੀਂ ਹੁੰਦਾ ਲੋਕਾਂ ਨੂੰ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ ਕਿਉਂਕਿ ਪਿਛਲੇ ਦਿਨੀਂ ਕੇਂਦਰ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਅਤੇ ਸਕੂਲਾਂ ਦੇ ਨਾਮ ਬਦਲਣ 'ਤੇ ਹੀ ਫੰਡ ਰਿਲੀਜ਼ ਕਰਨ ਸਬੰਧੀ ਪੰਜਾਬ ਸਰਕਾਰ ਨੂੰ ਹਦਾਇਤਾਂ ਦਿੱਤੀਆਂ ਗਈਆਂ ਸਨ।