ਸ੍ਰੀ ਮੁਕਤਸਰ ਸਾਹਿਬ 'ਚ ਦੁਕਾਨਾਂ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਹੋਇਆ ਸੁਆਹ - fire in shops - FIRE IN SHOPS
🎬 Watch Now: Feature Video


Published : Apr 16, 2024, 2:32 PM IST
ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ਸਥਿਤ ਪਵਨ ਕਰਿਆਨਾ ਸਟੋਰ ਵਿੱਚ ਅਚਾਨਕ ਅੱਗ ਲੱਗਣ ਕਾਰਨ ਵੱਡਾ ਨੁਕਸਾਨ ਹੋ ਗਿਆ। ਇਸ ਕਾਰਨ ਦੁਕਾਨ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਦੁਕਾਨ ਮਾਲਕ ਪਵਨ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ ਸਾਢੇ ਤਿੰਨ ਵਜੇ ਉਸ ਨੂੰ ਫੋਨ ਆਇਆ ਕਿ ਉਸਦੀ ਦੁਕਾਨ ਨੂੰ ਅੱਗ ਲੱਗ ਗਈ ਹੈ। ਉਹ ਇੱਥੇ ਪਹੁੰਚਿਆ ਤਾਂ ਆਸ ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਪਹਿਲਾਂ ਹੀ ਫੋਨ ਕਰ ਦਿੱਤਾ ਸੀ। ਫਾਇਰ ਬ੍ਰਿਗੇਡ ਕ੍ਰਮਚਾਰੀਆਂ ਨੇ ਮੌਕੇ ਉੱਤੇ ਪਹੁੰਚ ਬਹੁਤ ਮੁਸ਼ੱਕਤ ਨਾਲ ਅੱਗ ਉੱਤੇ ਕਾਬੂ ਪਾਇਆ। ਇਸ ਸਮੇਂ ਤੱਕ ਉਸਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਪਵਨ ਕੁਮਾਰ ਅਨੁਸਾਰ ਉਸਦਾ ਕਰੀਬ 10 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਸ ਨੇ ਸਰਕਾਰ ਤੋੰ ਮੁਆਵਜੇ ਦੀ ਮੰਗ ਕੀਤੀ ਹੈ। ਦੁਕਾਨ ਨੂੰ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।