ਜ਼ਮੀਨੀ ਵਿਵਾਦ ਕਰਕੇ ਭਰਾ ਹੀ ਬਣਿਆ ਆਪਣੇ ਸਕੇ ਭਰਾ ਦੀ ਜਾਨ ਦਾ ਵੈਰੀ, ਚਾਕੂ ਮਾਰ ਕੇ ਕੀਤਾ ਕਤਲ - Murder For Land - MURDER FOR LAND
🎬 Watch Now: Feature Video


Published : Aug 28, 2024, 10:21 AM IST
ਫਤਹਿਗੜ੍ਹ ਸਾਹਿਬ: ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਉਦਯੋਗਿਕ ਸ਼ਹਿਰ ਮੰਡੀ ਗੋਬਿੰਦਗੜ੍ਹ ਦੇ ਅਜਨਾਲੀ ਇਲਾਕੇ ਵਿਖੇ ਇੱਕ ਭਰਾ ਵੱਲੋਂ ਆਪਣੇ ਹੀ ਵੱਡੇ ਭਰਾ ਨੂੰ ਜ਼ਮੀਨੀ ਵਿਵਾਦ ਦੇ ਚਲਦੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਸਬੰਧੀ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਅਜਨਾਲੀ ਵਿਖੇ ਦੋਵੇਂ ਭਰਾ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਸਨ, ਵੱਡਾ ਭਰ ਉਪਰ ਅਤੇ ਛੋਟਾ ਭਰਾ ਨੀਚੇ ਰਹਿੰਦਾ ਸੀ। ਦੋਵਾਂ ਵਿਚਾਲੇ ਪਹਿਲਾਂ ਤੋਂ ਹੀ ਮਕਾਨ ਬਣਾਉਣ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ ਅਤੇ ਬੀਤੇ ਰਾਤ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਅਤੇ ਛੋਟੇ ਭਰਾ ਨੇ ਵੱਡੇ ਭਰਾ ਦਾ ਕਤਲ ਕਰ ਦਿੱਤਾ। ਉੱਥੇ ਹੀ ਤਫਤੀਸ਼ੀ ਅਫ਼ਸਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਦੋਵਾਂ ਭਰਾਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ। ਜਿਸ ਤੋਂ ਬਾਅਦ ਛੋਟੇ ਭਰਾ ਨੇ ਆਪਣੇ ਵੱਡੇ ਭਰਾ 'ਤੇ ਚਾਕੂਆਂ ਨਾਲ ਵਾਰ ਕਰ ਕਤਲ ਕਰ ਦਿੱਤਾ ਅਤੇ ਫਰਾਰ ਹੀ ਗਿਆ। ਜਿਸ 'ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਮਾਮਲਾ ਦਰਜ਼ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਕਰਵਾ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ।