ਮਲੋਟ ਵਿਖੇ ਡੇਅਰੀ ਨੂੰ ਲੱਗੀ ਅੱਗ, ਲੱਖਾਂ ਦਾ ਹੋਇਆ ਨੁਕਸਾਨ, ਸ਼ਾਰਟ ਸਰਕਟ ਦੱਸਿਆ ਜਾ ਰਿਹਾ ਕਾਰਣ - fire at the dairy - FIRE AT THE DAIRY
🎬 Watch Now: Feature Video
Published : May 23, 2024, 11:09 AM IST
ਅੱਜ ਸਵੇਰੇ ਮਲੋਟ ਵਿਖੇ ਰਾਹੁਲ ਡੇਅਰੀ ਨੂੰ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਮਲੋਟ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ਉੱਤੇ ਪਹੁੰਚ ਕੇ ਅੱਗ ਨੂੰ ਕਾਬੂ ਕੀਤਾ। ਜਾਣਕਾਰੀ ਦਿੰਦਿਆਂ ਡੇਅਰੀ ਮਾਲਕ ਵਿਜੈ ਕੁਮਾਰ ਨੇ ਦੱਸਿਆ ਕਿ ਅੱਗ ਲੱਗਣ ਨਾਲ ਕਰੀਬ 25 ਲੱਖ ਰੁਪਏ ਦਾ ਨੁਕਸਾਨ ਹੈ। ਡੇਅਰੀ ਮਾਲਿਕ ਵਿਜੈ ਕੁਮਾਰ ਨੇ ਅੱਗੇ ਦੱਸਿਆ ਕਿ ਲੱਖਾਂ ਰੁਪਏ ਦੇ ਹੋਏ ਨੁਕਸਾਨ ਉਸ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਇਸ ਲਈ ਉਸ ਨੇ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ, ਉਨ੍ਹਾਂ ਸਰਕਾਰ ਨੂੰ ਹਰਜ਼ਾਨਾਂ ਦੇਣ ਦੀ ਅਪੀਲ ਕੀਤੀ ਹੈ।