ਚੋਣਾਂ ਦੌਰਾਨ ਸੰਯੁਕਤ ਕਿਸਾਨ ਭਲਾਈ ਸੰਸਥਾ ਭਾਜਪਾ ਆਗੂਆਂ ਨੂੰ ਕਰੇਗੀ ਸਵਾਲ ਜਵਾਬ - Sanyukt Kissan Welfare Organization - SANYUKT KISSAN WELFARE ORGANIZATION
🎬 Watch Now: Feature Video
Published : Mar 31, 2024, 8:33 AM IST
ਅੰਮ੍ਰਿਤਸਰ: ਲੋਕ ਸਭਾ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੇ ਪੱਧਰ 'ਤੇ ਪ੍ਰਚਾਰ ਕੀਤਾ ਜਾ ਰਿਹਾ ਹੈ। ਉਥੇ ਹੀ ਸੰਯੁਕਤ ਕਿਸਾਨ ਭਲਾਈ ਸੰਸਥਾ ਵੱਲੋਂ ਇੱਕ ਮੀਟਿੰਗ ਕੀਤੀ ਗਈ, ਜਿਸ ਵਿੱਚ ਅਹਿਮ ਫੈਸਲੇ ਲਏ ਗਏ ਕਿ ਚੋਣਾਂ ਦੌਰਾਨ ਜਿਹੜਾ ਵੀ ਲੀਡਰ ਇਹਨਾਂ ਕੋਲ ਪਹੁੰਚੇਗਾ ਉਸ ਨੂੰ ਸਵਾਲ ਜਵਾਬ ਕੀਤੇ ਜਾਣਗੇ ਕਿ ਉਹਨਾਂ ਨੇ ਪੰਜਾਬ ਲਈ ਕੀ ਕੀਤਾ ਹੈ। ਉਥੇ ਹੀ ਉਹਨਾਂ ਕਿਹਾ ਕਿ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਲੜਾਈ ਲੜ ਰਹੇ ਹਨ ਅਤੇ ਭਾਜਪਾ ਆਗੂ ਜੇਕਰ ਵੋਟਾਂ ਮੰਗਣ ਆਉਂਦੇ ਹਨ ਤਾਂ ਉਹਨਾਂ ਨੂੰ ਵੀ ਸਵਾਲ ਜਵਾਬ ਕੀਤੇ ਜਾਣਗੇ। ਇਸ ਮੌਕੇ ਉਹਨਾਂ ਕਿਹਾ ਕਿ ਜੇਕਰ ਉਹਨਾਂ ਨੂੰ ਕੋਈ ਵੀ ਉਮੀਦਵਾਰ ਪਸੰਦ ਨਹੀਂ ਆਉਂਦਾ ਤਾਂ ਉਹ ਨੋਟਾ ਨੂੰ ਵੋਟ ਪਾਉਣਗੇ ਅਤੇ ਲੋਕਾਂ ਨੂੰ ਹੀ ਆਪਣਾ ਸਾਥੀ ਬਣਾਉਣਗੇ।