ਪਿੰਡ ਵਾਸੀਆਂ ਦੇ ਸਵਾਲਾਂ 'ਚ ਘੇਰਿਆ ਪੁਲਿਸ ਪ੍ਰਸ਼ਾਸਨ, ਸ਼ਰੇਆਮ ਵਿਕ ਰਿਹਾ ਨਸ਼ਾ - Questions raised police performance - QUESTIONS RAISED POLICE PERFORMANCE
🎬 Watch Now: Feature Video
Published : Oct 3, 2024, 7:54 AM IST
ਬਠਿੰਡਾ ਅੰਦਰ ਨਸ਼ਾ ਵਿਰੋਧੀ ਟੀਮ ਵੱਲੋਂ ਬਠਿੰਡਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕੀਤਾ ਗਿਆ ਹੈ। ਜਿਸ ਦੌਰਾਨ ਬਠਿੰਡਾ ਪੁਲਿਸ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਪਿੰਡ ਵਾਸੀਆਂ ਨੂੰ ਨਸ਼ਾ ਛੱਡਣ ਦੀ ਅਪੀਲ ਕਰਦੇ ਹੋਏ ਇਸ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਾਇਆ, ਸਮਾਗਮ ਦੌਰਾਨ ਪਿੰਡ ਦੇ ਇੱਕ ਨੌਜਵਾਨ ਅਤੇ ਇੱਕ ਔਰਤ ਨੇ ਪੁਲਿਸ ਅਧਿਕਾਰੀਆਂ ਸਾਹਮਣੇ ਪਿੰਡ ਵਿੱਚ ਨਸ਼ਾ ਵੇਚਣ ਵਾਲੇ ਵਿਅਕਤੀਆਂ ਅਤੇ ਮੈਡੀਕਲ ਸਟੋਰਾਂ ਦੇ ਖੁੱਲ੍ਹ ਕੇ ਨਾਮ ਦੱਸੇ ਗਏ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਚੁੱਕੇ ਗਏ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕਦਾ ਹੈ, ਜਿਸ ਕਰਕੇ ਨੌਜਵਾਨ ਪੀੜੀ ਨਸ਼ੇ ਵਿੱਚ ਗਲਤਾਨ ਹੁੰਦੀ ਜਾ ਰਹੀ ਹੈ। ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਜਿਨਾਂ ਲੋਕਾਂ ਦੇ ਨਾਮ ਲਏ ਗਏ ਹਨ ਉਨ੍ਹਾਂ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।