ਸਰਹੱਦੀ ਇਲਾਕਿਆਂ ਵਿੱਚ ਸਾਂਝੇ ਆਪ੍ਰੇਸ਼ਨ ਦੌਰਾਨ ਭਾਰਤ ਤੇ ਪਾਕਿਸਤਾਨ ਸਰਹੱਦ ਨੇੜਿਓਂ ਡਰੋਨ ਅਤੇ ਅਸਲਾ ਬਰਾਮਦ - India Pakistan border - INDIA PAKISTAN BORDER
🎬 Watch Now: Feature Video


Published : Jul 4, 2024, 7:19 AM IST
ਅੰਮ੍ਰਿਤਸਰ ਦਿਹਾਤੀ ਦੇ ਥਾਣਾ ਰਮਦਾਸ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਨਿਸੋਕੇ ਦੇ ਖੇਤਾਂ ਵਿੱਚੋਂ ਪੁਲਿਸ ਅਤੇ ਬੀ.ਐਸ.ਐਫ਼. ਵੱਲੋਂ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਖੇਤਾਂ ਵਿੱਚੋ ਇੱਕ ਪਾਕਿਸਤਾਨੀ ਡਰੋਨ 'ਤੇ ਉਸ ਨਾਲ ਬੰਨੇ ਪੈਕਟ ਵਿੱਚੋਂ 2 ਪਿਸਟਲ 4 ਮੈਗਜ਼ੀਨ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਅਜਨਾਲਾ ਰਾਜ ਕੁਮਾਰ ਨੇ ਦੱਸਿਆ ਕਿ ਨਿਸੋਕੇ ਦੇ ਖੇਤਾਂ ਵਿੱਚੋਂ ਇੱਕ ਡਰੋਨ, ਚਾਰ ਪਿਸਟਲ ਅਤੇ ਦੋ ਮੈਗਜ਼ੀਨ ਮਿਲੇ ਹਨ। ਜਿਸ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਵੱਲੋਂ ਰਾਤ ਨੂੰ ਸਰਹੱਦੀ ਇਲਾਕਿਆਂ ਵਿੱਚ ਸਾਂਝੇ ਆਪ੍ਰੇਸ਼ਨ ਕੀਤੇ ਜਾਂਦੇ ਹਨ ਤਾਂ ਜੋ ਕੋਈ ਤਸਕਰ ਆਪਣੇ ਮਨਸੂਬੇ ਵਿੱਚ ਕਾਮਯਾਬ ਨਾ ਹੋ ਸਕੇ।