ਸ੍ਰੀ ਮੁਕਤਸਰ ਸਾਹਿਬ ਵਿੱਚ ਤੜਕਸਾਰ ਹੋਈ ਬਰਸਾਤ , ਲੋਕਾਂ 'ਚ ਖੁਸ਼ੀ ਦੀ ਲਹਿਰ - PUNJAB WEATHER UPDATE
🎬 Watch Now: Feature Video
Published : Dec 28, 2024, 11:25 AM IST
ਸ੍ਰੀ ਮੁਕਤਸਰ ਸਾਹਿਬ : ਬੀਤੇ ਦੋ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋ ਰਹੀ ਬਰਸਾਤ ਕਾਰਨ ਮੌਸਮ ਵਿੱਚ ਤਬਦੀਲੀ ਆਈ ਹੈ। ਇਸ ਦੇ ਨਾਲ ਹੀ ਦਸੰਬਰ ਦੀ ਠੰਢ ਵਿੱਚ ਵੀ ਵਾਧਾ ਹੋਇਆ ਹੈ। ਇਸ ਬਰਸਾਤ ਨਾਲ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਵਿੱਚ ਖੁਸ਼ੀ ਹੈ। ਲੋਕਾਂ ਦਾ ਕਹਿਣਾ ਹੈ ਕਿ ਸੁੱਕੀ ਠੰਢ ਤੋਂ ਨਿਜਾਤ ਮਿਲੇਗੀ ਅਤੇ ਹੋਣ ਵਾਲੀਆਂ ਬਿਮਾਰੀਆਂ ਨੂੰ ਵੀ ਠੱਲ੍ਹ ਪਵੇਗੀ ਕਿਉਂਕਿ ਬਰਸਾਤ ਕਾਰਨ ਪੈਣ ਵਾਲੀ ਠੰਢ ਨਾਲ ਲੋਕਾਂ ਨੂੰ ਬਿਮਾਰੀਆਂ ਘੱਟ ਹੁੰਦੀਆਂ ਹਨ। ਇਸ ਦੇ ਨਾਲ ਹੀ ਸਥਾਨਕ ਲੋਕਾਂ ਨੇ ਕਿਹਾ ਕਿ ਬਰਸਾਤ ਕਿਸਾਨਾਂ ਦੀਆਂ ਫਸਲਾਂ ਲਈ ਵਧੇਰੇ ਲਾਹੇਵੰਦ ਸਿੱਧ ਹੋਵੇਗੀ। ਜ਼ਿਕਰਯੋਗ ਹੈ ਕਿ ਹਿਮਾਚਲ ਵਿੱਚ ਬਰਫਬਾਰੀ ਤੋਂ ਬਾਅਦ ਪੰਜਾਬ ਅਤੇ ਦਿੱਲੀ ਐਨਸੀਆਰ 'ਚ ਵੀ ਬਰਸਾਤ ਹੋਈ ਹੈ। ਪੰਜਾਬ ਵਿੱਚ ਭਾਰੀ ਗੜੇਮਾਰੀ ਨਾਲ ਮੀਂਹ ਨੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ।