ਮੁਸਲਿਮ ਭਾਈਚਾਰੇ ਵੱਲੋਂ ਬਠਿੰਡਾ 'ਚ ਮਨਾਇਆ ਗਿਆ ਈਦ ਉਲ ਅਜ਼ਹਾ - EID UL AZHA CELEBRATED IN BATHINDA - EID UL AZHA CELEBRATED IN BATHINDA
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/17-06-2024/640-480-21729768-713-21729768-1718614218340.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Jun 17, 2024, 2:23 PM IST
ਅੱਜ ਦੇਸ਼ ਭਰ ਵਿੱਚ ਬਕਰੀਦ ਮਨਾਈ ਜਾ ਰਹੀ ਹੈ ਉੱਠ ਹੀ ਬਠਿੰਡਾ ਵਿਖੇ ਵੀ ਅੱਜ ਮੁਸਲਿਮ ਭਾਈਚਾਰੇ ਵੱਲੋਂ ਈਦ ਉਲ ਅਜ਼ਾਹ ਮਨਾਇਆ ਗਿਆ। ਇਸ ਮੌਕੇ ਬਠਿੰਡਾ ਦੇ ਬਾਬਾ ਹਾਜੀਰਤਨ ਦਰਗਾਹ 'ਤੇ ਸਮੂਹ ਮੁਸਲਿਮ ਭਾਈਚਾਰੇ ਵੱਲੋਂ ਈਦ ਉਲ ਅਜਹਾ ਦੀ ਨਮਾਜ਼ ਪੜ੍ਹੀ ਗਈ। ਇਸ ਮੌਕੇ 'ਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਸਭ ਨੂੰ ਰੱਬ ਦੀ ਰਜ਼ਾ ਵਿੱਚ ਰਹਿ ਕੇ ਚੰਗੇ ਕੰਮ ਕਰਨੇ ਚਾਹੀਦੇ ਹਨ ਤਾਂ ਹੀ ਰੱਬ ਨੂੰ ਪਾਇਆ ਜਾ ਸਕਦਾ ਹੈ ਅਤੇ ਬੁਰੇ ਕੰਮਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਾਨੂੰ ਆਪਸ ਵਿੱਚ ਭਾਈਚਾਰਾ ਬਣਾਕੇ ਰੱਖਣਾ ਚਾਹੀਦਾ ਹੈ ਅਤੇ ਇੱਕ ਦੂਜੇ ਦੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਹਨਾ ਨੇ ਦੇਸ਼ਵਾਸੀਆਂ ਨੂੰ ਅਪੀਲ ਕੀਤੀ ਕਿ ਸਭ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਚਾਹੀਦਾ ਹੈ। ਸਾਨੂੰ ਹਮੇਸ਼ਾ ਏਕਤਾ ਅਤੇ ਅਖੰਡਤਾ ਦਾ ਨਾਅਰਾ ਦੇਣਾ ਚਾਹੀਦਾ ਹੈ ਹਮੇਸ਼ਾ ਰਲ ਮਿਲਕੇ ਰਹਿਣਾ ਚਾਹੀਦਾ ਹੈ। ਜੋ ਲੋਕ ਧਰਮ ਦੇ ਨਾਮ 'ਤੇ ਪਾੜ ਪਾਉਣਾ ਚੌਂਦੇ ਹਨ ਅਜਿਹੇ ਲੋਕਾਂ ਨੂੰ ਰੱਬ ਦੇਖਦਾ ਹੈ। ਉਹ ਲੋਕ ਆਪਣਾ ਕਰਮ ਕਮਾ ਰਹੇ ਹਨ ਅਤੇ ਤੁਸੀਂ ਆਪਣਾ ਕਰਮ ਕਰਨਾ ਹੈ। ਇਸ ਦੇ ਨਾਲ ਹੀ ਸਮੂਹ ਦੇਸ਼ਵਾਸੀਆਂ ਨੂੰ ਈਦ ਦੀ ਵਧਾਈ ਦਿੱਤੀ।