ਮੋਗਾ ਦੇ ਪਿੰਡ ਦੌਧਰ ਸ਼ਰਕੀ ’ਚ ਬਜ਼ੁਰਗ ਔਰਤ ਦਾ ਕਤਲ, ਗਹਿਣੇ ਲੈ ਕੇ ਫਰਾਰ ਹੋਏ ਮੁਲਜ਼ਮ - ELDERLY WOMAN MURDER
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/11-02-2025/640-480-23519528-861-23519528-1739263677655.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Feb 11, 2025, 2:23 PM IST
ਮੋਗਾ: ਜ਼ਿਲ੍ਹੇ ਦੇ ਪਿੰਡ ਦੌਧਰ ਸ਼ਰਕੀ ਵਿੱਚ ਇੱਕ ਬਜ਼ੁਰਗ ਔਰਤ ਦਾ ਦੇਰ ਰਾਤ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਿਕ ਔਰਤ ਘਰ ਵਿੱਚ ਇਕੱਲੀ ਰਹਿੰਦੀ ਸੀ, ਦੇਰ ਰਾਤ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਘਰ ਵਿੱਚ ਦਾਖਲ ਹੋ ਕੇ ਕਤਲ ਕਰ ਦਿੱਤਾ, ਕਤਲ ਕਰਨ ਮਗਰੋਂ ਮੁਲਜ਼ਮ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਅਤੇ ਨੱਕ ਦਾ ਕੋਕਾ ਲੈ ਕੇ ਫਰਾਰ ਹੋ ਗਏ। ਥਾਣਾ ਮੁਖੀ ਨੇ ਦੱਸਿਆ ਕਿ ਗੁਰਮੇਲ ਕੌਰ ਨਾਂ ਦੀ ਔਰਤ ਦਾ ਅਣਪਛਾਤੇ ਵਿਅਕਤੀਆਂ ਨੇ ਕਤਲ ਕਰ ਦਿੱਤਾ ਹੈ। ਹਮਲਾਵਰ ਦੇਰ ਰਾਤ ਘਰ ਵਿੱਚ ਦਾਖਲ ਹੋਏ ਅਤੇ ਮਾਤਾ ਦਾ ਕਤਲ ਕਰਕੇ ਉਸ ਦੇ ਗਹਿਣੇ ਲੁੱਟ ਫਰਾਰ ਹੋ ਗਏ। ਅਸੀਂ ਮਾਮਲਾ ਦਰਜ ਕਰ ਲਿਆ ਹੈ ਤੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਚੈੱਕ ਕਰ ਰਹੇ ਹਾਂ, ਜਲਦ ਤੋਂ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।