ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦਫਤਰ ਅੱਗੇ ਬਿਜਲੀ ਬੋਰਡ ਦੇ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ, ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ - ਤਰਨ ਤਾਰਨ ਵਿੱਚ ਪ੍ਰਦਰਸ਼ਨ
🎬 Watch Now: Feature Video
Published : Feb 9, 2024, 4:06 PM IST
ਤਰਨਤਾਰਨ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦਫਤਰ ਗੇਟ ਅੱਗੇ ਬਿਜਲੀ ਬੋਰਡ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੁਲਜ਼ਮ ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਦੀ ਸਰਕਾਰ ਦੋਵੇਂ ਆਪਣੇ ਵਾਅਦਿਆਂ ਤੋਂ ਭੱਜੀਆਂ ਹਨ। ਮੁਲਾਜ਼ਮਾਂ ਮੁਤਾਬਿਕ ਉਨ੍ਹਾਂ ਦੀਆਂ 40 ਦੇ ਕਰੀਬ ਮੰਗਾਂ ਹਨ ਜੋ ਦੇਸ਼ ਅਤੇ ਪੰਜਾਬ ਸਰਕਾਰ ਦੀ ਨਕਾਮੀ ਕਾਰਣ ਲਟਕੀਆਂ ਪਈਆਂ ਹਨ। ਬਿਜਲੀ ਮੁਲਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਡੀਏ ਦੀ ਕਿਸ਼ਤ ਤੱਕ ਜਾਰੀ ਨਹੀਂ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਹ ਆਉਣ ਵਾਲੇ ਸਮੇਂ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੀ ਰਿਹਾਇਸ਼ ਦਾ ਘਿਰਾਓ ਕਰਨਗੇ।