ਅਰਵਿੰਦ ਕੇਜਰੀਵਾਲ ਦੀ ਅਵਾਜ਼ ਬਣੇ ਪ੍ਰਵਾਸੀ ਕਾਮੇ, ਹੱਥਾਂ ਵਿੱਚ ਤਖਤੀਆਂ ਫੜ੍ਹ ਕੀਤੀ ਇਹ ਮੰਗ - release of Delhi Chief Minister - RELEASE OF DELHI CHIEF MINISTER
🎬 Watch Now: Feature Video
Published : Apr 8, 2024, 10:47 PM IST
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਵਲੋਂ ਕੀਤੀ ਗਈ ਗ੍ਰਿਫਤਾਰੀ ਤੋਂ ਬਾਅਦ ਲਗਾਤਾਰ ਹੀ ਕੇਂਦਰ ਸਰਕਾਰ ਖਿਲਾਫ ਅਤੇ ਈਡੀ ਦੇ ਖਿਲਾਫ ਆਮ ਆਦਮੀ ਪਾਰਟੀ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਅੰਮ੍ਰਿਤਸਰ ਦੇ ਫੋਕਲ ਪੁਆਇੰਟ ਵਿਖੇ ਪ੍ਰਵਾਸੀ ਵਰਕਰਾਂ ਵੱਲੋਂ ਵੀ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਪੈਦਲ ਮਾਰਚ ਕੀਤਾ ਗਿਆ। ਰਾਸ਼ਟਰੀ ਬਿਹਾਰ ਵਿਕਾਸ ਮੰਚ ਦੇ ਆਗੂਆਂ ਨੇ ਦੱਸਿਆ ਕਿ ਉਹ ਅਰਵਿੰਦ ਕੇਜਰੀਵਾਲ ਦੀ ਸੋਚ ਤੋਂ ਪ੍ਰਭਾਵਿਤ ਹਨ ਅਤੇ 2014 ਤੋਂ ਅਰਵਿੰਦ ਕੇਜਰੀਵਾਲ ਦੇ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਜਿੱਥੇ ਪੂਰੇ ਦੇਸ਼ ਵਿੱਚ ਰੋਸ ਹੈ, ਉੱਥੇ ਹੀ ਉਹਨਾਂ ਦੇ ਵਿੱਚ ਵੀ ਰੋਸ ਹੈ।ਅੱਜ ਉਹਨਾਂ ਵੱਲੋਂ ਅੰਮ੍ਰਿਤਸਰ ਤਾਰਾਂ ਵਾਲਾ ਪੁੱਲ ਤੋਂ ਲੈ ਕੇ ਗੋਲਡਨ ਗੇਟ ਤੱਕ ਪੈਦਲ ਮਾਰਚ ਕੀਤਾ ਜਾ ਰਿਹਾ ਜੋ ਕਿ ਇਹ ਪੈਦਲ ਮਾਰਚ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਕੀਤਾ ਜਾ ਰਿਹਾ ਹੈ। ਇਸ ਪੈਦਲ ਮਾਰਚ ਰਾਹੀਂ ਉਹ ਭਾਰਤ ਸਰਕਾਰ ਅਤੇ ਈਡੀ ਦੇ ਉੱਪਰ ਦਬਾਅ ਪਾਉਣਾ ਚਾਹੁੰਦੇ ਹਨ।