ਜਾਅਲੀ ਅਸਲਾ ਲਾਇਸੈਂਸ ਬਣਾਉਣ ਵਾਲੇ ਰੈਕੇਟ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ - Fake Arms License Racket Busted

By ETV Bharat Punjabi Team

Published : Jul 9, 2024, 7:56 PM IST

thumbnail
ਜਾਅਲੀ ਅਸਲਾ ਲਾਇਸੈਂਸ ਬਣਾਉਣ ਵਾਲੇ ਰੈਕੇਟ ਦਾ ਪਰਦਾਫਾਸ਼ (ETV Bharat Tarn Taran)

ਤਰਨਤਾਰਨ: ਐਸਐਸਪੀ ਦੀਆਂ ਹਦਾਇਤਾਂ 'ਤੇ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਜਾਅਲੀ ਅਸਲਾ ਲਾਇਸੈਂਸ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਦੋਸ਼ੀਆਂ ਕੋਲੋਂ 24 ਜਾਅਲੀ ਅਸਲਾ ਲਾਇਸੈਂਸ ਅਤੇ ਇਸ ਨਾਲ ਸਬੰਧਤ ਦਸਤਾਵੇਜ਼ ਬਰਾਮਦ ਕੀਤੇ ਹਨ। ਉਹਨਾਂ ਦੱਸਿਆ ਕਿ ਦੋਸ਼ੀ ਨਵਾਂ ਜਾਅਲੀ ਅਸਲਾ ਲਾਇਸੈਂਸ ਬਣਾਉਣ ਲਈ 1 ਲੱਖ 50 ਹਜ਼ਾਰ ਰੁਪਏ ਦੀ ਮੰਗ ਕਰਦੇ ਸਨ ਅਤੇ 15 ਦਿਨਾਂ ਵਿੱਚ ਜਾਅਲੀ ਲਾਇਸੰਸ ਬਣਾ ਕੇ ਦੇ ਦਿੰਦੇ ਸਨ। ਪੁਲਿਸ ਬਾਕੀ ਰਹਿੰਦੇ ਦੋਸ਼ੀਆਂ ਦੀ ਭਾਲ ਕਰ ਰਹੀ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਪਵਨਦੀਪ ਸਿੰਘ ਵਾਸੀ ਮਲੀਆਂ, ਗੁਰਮੀਤ ਸਿੰਘ ਵਾਸੀ ਜੋਧਪੁਰ, ਸ਼ਮਸ਼ੇਰ ਸਿੰਘ ਵਾਸੀ ਝੰਡੇਰ ਨੂੰ ਗ੍ਰਿਫਤਾਰ ਕਰਕੇ ਮੁਕੱਦਮਾ ਨੰਬਰ 80 ਮਿਤੀ 06.07.2024 ਜੁਰਮ 318 (4), 336 (3), 336 (2), 340 (2) 61 ਥਾਣਾ ਸਦਰ ਤਰਨਤਾਰਨ ਵਿਖੇ ਦਰਜ ਦਰਜ ਕੀਤਾ ਹੈ।  

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.