ਪੰਜਾਬੀ ਗਾਇਕ ਪੰਮੀ ਬਾਈ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਇਹ ਅਪੀਲ - Famous Punjabi singer Pammi Bai - FAMOUS PUNJABI SINGER PAMMI BAI
🎬 Watch Now: Feature Video


Published : Jun 1, 2024, 4:05 PM IST
ਪਟਿਆਲਾ: ਪੰਜਾਬ ਵਿੱਚ ਵੋਟਿੰਗ ਪ੍ਰਕਿਰਿਆ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ, ਆਮ ਲੋਕਾਂ ਤੋਂ ਲੈ ਕੇ ਵੱਡੇ ਸਿਤਾਰਿਆਂ ਤੱਕ ਹਰ ਕੋਈ ਆਪਣੇ ਅਧਿਕਾਰ ਦਾ ਪ੍ਰਯੋਗ ਕਰ ਰਿਹਾ ਹੈ। ਇਸੇ ਦੌਰਾਨ ਪੰਜਾਬੀ ਗਾਇਕ ਪੰਮੀ ਬਾਈ ਨੇ ਵੀ ਆਪਣੀ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਮੀਡੀਆ ਨਾਲ ਆਪਣੀ ਖੁਸ਼ੀ ਸਾਂਝੀ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਮੈਂ ਇੱਥੇ ਵੋਟ ਪਾਈ ਹੈ ਅਤੇ ਮੈਂ ਨੌਜਵਾਨਾਂ ਨੂੰ ਕਹਿਣਾ ਚਾਹਾਂਗਾ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਆਪਣੀ ਮਨਪਸੰਦ ਪਾਰਟੀ ਦੀ ਚੋਣ ਕਰਨ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਭਾਵੇਂ ਬਹੁਤ ਗਰਮੀ ਹੈ ਪਰ ਲੋਕਤੰਤਰ ਸਾਨੂੰ ਆਪਣੀ ਸਰਕਾਰ ਚੁਣਨ ਦਾ ਮੌਕਾ ਦਿੰਦਾ ਹੈ ਅਤੇ ਮੈਂ ਚਾਹਾਂਗਾ ਕਿ ਹਰ ਵਿਅਕਤੀ ਆਪਣਾ ਫਰਜ਼ ਨਿਭਾਵੇ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬੀ ਗੀਤ ਗਾ ਕੇ ਲੋਕਾਂ ਦਾ ਹੌਂਸਲਾ ਵਧਾਇਆ।