ਕਿਸਾਨ ਆਗੂ ਬਲਦੇਵ ਸਿਰਸਾ ਨੇ ਬਾਦਲ ਪਰਿਵਾਰ ਨੂੰ ਪੰਥ 'ਚੋਂ ਛੇਕਣ ਦੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਤੀ ਮੰਗ - Baldev Sirsas ON Badal family - BALDEV SIRSAS ON BADAL FAMILY
🎬 Watch Now: Feature Video
Published : Aug 17, 2024, 10:44 AM IST
ਅੰਮ੍ਰਿਤਸਰ ਵਿੱਚ ਕਿਸਾਨ ਆਗੂ ਬਲਦੇਵ ਸਿਰਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਹ ਵੱਜਰ ਗੁਨਾਹ ਕੀਤੇ ਹਨ ਜਿਨ੍ਹਾਂ ਨੂੰ ਸਿੱਖ ਕੌਮ ਕਦੇ ਮੁਆਫ ਨਹੀਂ ਕਰ ਸਕਦੀ। ਸਿਰਸਾ ਨੇ ਕਿਹਾ ਕਿ 30 ਅਗਸਤ ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਬਾਦਲ ਪਰਿਵਾਰ ਵੱਲੋਂ ਕੀਤੀਆਂ ਗਈਆਂ ਗਲਤੀਆਂ ਉੱਤੇ ਮਿਸਾਲੀ ਫੈਸਲੇ ਲੈਕੇ ਪੂਰੇ ਪਰਿਵਾਰ ਨੂੰ ਪੰਥ ਵਿੱਚੋਂ ਛੇਕ ਦੇਵੇ ਤਾਂ ਹੀ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਰਾਹਤ ਪਹੁੰਚੇਗੀ। ਉਨ੍ਹਾਂ ਕਿਹਾ ਕਿ ਜੇਕਰ ਗਿਆਨੀ ਰਘਬੀਰ ਸਿੰਘ ਨੇ ਵੀ ਬਾਦਲ ਪਰਿਵਾਰ ਦੀਆਂ ਗਲਤੀਆਂ ਉੱਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਵੀ ਸਿੱਖ ਕੌਮ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।