ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਰੋਸ ਪ੍ਰਦਰਸ਼ਨ, ਸਰਕਾਰ ਖਿਲਾਫ ਜੰਮ ਕੇ ਕੀਤੀ ਨਾਅਰੇਬਾਜ਼ੀ - Protest outside DC office - PROTEST OUTSIDE DC OFFICE
🎬 Watch Now: Feature Video
Published : Sep 21, 2024, 12:12 PM IST
ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਖਿਲਾਫ ਨਾਰੇਬਾਜ਼ੀ ਕੀਤੀ ਗਈ ਹੈ। ਇਨ੍ਹਾਂ ਨੇ ਦੱਸਿਆ ਕਿ ਮਾਲਵਿੰਦਰ ਸਿੰਘ ਮਾਲੀ ਨੂੰ ਜੋ ਨਜਾਇਜ਼ ਤੌਰ 'ਤੇ ਪੰਜਾਬ ਸਰਕਾਰ ਵੱਲੋਂ ਗ੍ਰਿਫਤਾਰ ਕਰਾਇਆ ਗਿਆ ਹੈ, ਇਹ ਸਰਾਸਰ ਬਿਲਕੁਲ ਗ਼ਲਤ ਹੈ। ਹਾਲਾਂਕਿ ਜੋ ਵੀ ਸਰਕਾਰਾਂ ਖਿਲਾਫ ਆਵਾਜ਼ ਉਠਾਉਂਦਾ ਉਸ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਵਿੱਚ ਰਹਿੰਦੇ ਹਨ। ਕਿਸਾਨਾਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਵੱਲੋਂ ਜੋ ਬਿਜਲੀ ਸੋਧ ਬਿੱਲ ਲਿਆਂਦੇ ਗਏ ਹਨ ਉਸ ਦੇ ਤਹਿਤ ਹੀ ਮਾਲਵਿੰਦਰ ਮਾਲੀ ਦੇ ਖਿਲਾਫ ਪਰਚਾ ਦਰਜ ਕਰਕੇ ਅੰਦਰ ਕੀਤਾ ਗਿਆ ਹੈ। ਇੱਕ ਪਾਸੇ ਸਰਕਾਰ ਹੈ, ਤਾਂ ਕਹਿੰਦੀਆਂ ਹਨ ਕਿ ਸੰਵਿਧਾਨ ਦੇ ਅਨੁਸਾਰ ਭਾਰਤ ਦੇ ਨਾਗਰਿਕ ਨੂੰ ਹਰ ਕੋਈ ਆਪਣੀ ਗੱਲ ਰੱਖਣ ਦਾ ਹੱਕ ਹੈ, ਪਰ ਇੱਕ ਪਾਸੇ ਸਰਕਾਰਾਂ ਦਬਾਉਂਦੀਆਂ ਹਨ। ਉੱਥੇ ਹੀ ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਮਾਲਵਿੰਦਰ ਸਿੰਘ ਮਾਲੀ ਨੂੰ ਖਾਰਜ ਕਰਕੇ ਜੇਲ੍ਹ ਤੋਂ ਬਾਹਰ ਰਿਹਾ ਕੀਤਾ ਜਾਵੇ।