ਬਜਟ ਵਿੱਚ ਕਿਸਾਨਾਂ ਨੂੰ ਅਣਗੋਲਿਆਂ ਕਰਕੇ ਕੇਂਦਰ ਨੇ ਕੀਤਾ ਮਤਰੇਈ ਮਾਂ ਵਾਲਾ ਸਲੂਕ, ਹੱਕਾਂ ਲਈ ਕਿਸਾਨ ਕਰਨਗੇ ਸੰਘਰਸ਼ - FARMERS UNHAPPY WITH BUDGET 2025
🎬 Watch Now: Feature Video
Published : Feb 4, 2025, 12:14 PM IST
ਮੋਗਾ : ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ 2025 ਤੋਂ ਕਿਸਾਨ ਨਾ-ਖੁਸ਼ ਨਜ਼ਰ ਆ ਰਹੇ ਹਨ। ਨਿਰਾਸ਼ ਹੋਏ ਕਿਸਾਨਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਵੱਲੋਂ ਸੰਘਰਸ਼ ਕੀਤਾ ਜਾਵੇਗਾ। ਕੇਂਦਰ ਸਰਕਾਰ ਵੱਲੋਂ ਬਜਟ ਪੇਸ਼ ਕਰਨ ਮਗਰੋਂ ਕਿਸਾਨਾਂ ਅਤੇ ਆਮ ਲੋਕਾਂ ਦਾ ਗੁੱਸਾ ਫੁੱਟਿਆ ਹੈ ਅਤੇ ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਦੇ ਆਮ ਲੋਕਾਂ ਨੂੰ ਝੂਠੇ ਵਾਅਦੇ ਕੀਤੇ ਜਾਂਦੇ ਹਨ ਅਤੇ ਹੁਣ ਇੱਕ ਵਾਰ ਫਿਰ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ, ਜੋ ਬਰਦਾਸ਼ ਨਹੀਂ ਕੀਤਾ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਕਿਸਾਨਾਂ ਅਤੇ ਆਮ ਲੋਕਾਂ ਦੇ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਚੰਦਰਬਾਬੂ ਨਾਇਡੂ ਨੂੰ ਖੁਸ਼ ਕਰਨ ਲਈ ਇਹ ਬਜਟ ਪੇਸ਼ ਕੀਤਾ ਹੈ, ਦਿੱਲੀ ਚੋਣਾਂ ਲਈ ਵੋਟਰਾਂ ਨੂੰ ਖੁਸ਼ ਕਰਨ ਲਈ ਇਹ ਬਜਟ ਲਿਆਂਦਾ ਗਿਆ ਹੈ, ਪੰਜਾਬ ਦੇ ਹਲਾਤ ਮਾੜੇ ਹਨ ਪਰ ਇਸ ਵੱਲ ਕੋਈ ਵੀ ਧਿਆਨ ਨਹੀਂ ਦੇ ਰਿਹਾ, ਅਜਿਹੇ ਹਲਾਤਾਂ ਵਿੱਚ ਕਿਸਾਨਾਂ ਕੋਲ ਆਤਮਹੱਤਿਆ ਕਰਨ ਤੋਂ ਇਲਾਵਾ ਕੋਈ ਰਾਹ ਨਹੀਂ ਬਚਦਾ। ਇਸ ਲਈ ਕੇਂਦਰ ਨੂੰ ਧਿਆਨ ਦੇਣ ਦੀ ਲੋੜ ਹੈ।