ਕਿਸਾਨਾਂ ਵੱਲੋਂ ਪਿੰਡਾਂ 'ਚ ਬੀਜੇਪੀ ਨੇਤਾਵਾਂ ਦੇ ਵਿਰੋਧ ਦਾ ਐਲਾਨ - Farmers announce opposition BJP
🎬 Watch Now: Feature Video
Published : Apr 1, 2024, 9:57 PM IST
ਮਾਨਸਾ: ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟ ਲੱਲੂ ਵਿਖੇ ਜ਼ਿਲਾ ਪੱਧਰ ਮੀਟਿੰਗ ਕੀਤੀ ਗਈ ਤੇ ਇਸ ਦੌਰਾਨ ਕਿਸਾਨ ਨੇਤਾਵਾਂ ਨੇ ਐਲਾਨ ਕੀਤਾ ਕਿ ਚੋਣਾਂ ਦੇ ਦੌਰਾਨ ਪਿੰਡਾਂ ਵਿੱਚ ਆਉਣ ਵਾਲੇ ਭਾਜਪਾ ਨੇਤਾਵਾਂ ਦਾ ਵਿਰੋਧ ਕੀਤਾ ਜਾਵੇਗਾ । ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟ ਲੱਲੂ ਵਿਖੇ ਕੇਂਦਰ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਵਾਉਣ ਦੇ ਲਈ ਮੀਟਿੰਗ ਕੀਤੀ ਗਈ ਅਤੇ ਇਸ ਮੀਟਿੰਗ ਦੇ ਵਿੱਚ ਵੱਡੇ ਪੱਧਰ 'ਤੇ ਕਿਸਾਨ ਅਤੇ ਕਿਸਾਨ ਔਰਤਾਂ ਨੇ ਹਿੱਸਾ ਲਿਆ । ਇਸ ਦੌਰਾਨ ਕਿਸਾਨ ਨੇਤਾ ਰਾਮ ਸਿੰਘ ਭੈਣੀ ਬਾਗਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਗਈਆਂ ਸਨ ਪਰ ਅੱਜ ਤੱਕ ਉਹਨਾਂ ਨੂੰ ਲਾਗੂ ਨਹੀਂ ਕੀਤਾ ਗਿਆ। ਪਿਛਲੇ ਦਿਨੀ ਕੁਝ ਕਿਸਾਨ ਜਥੇਬੰਦੀਆਂ ਦਿੱਲੀ ਵਿਖੇ ਪ੍ਰਦਰਸ਼ਨ ਕਰਨ ਲਈ ਜਾ ਰਹੀਆਂ ਸੀ ਪਰ ਉਹਨਾਂ 'ਤੇ ਵੀ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਅੱਤਿਆਚਾਰ ਕੀਤਾ ਗਿਆ । ਜਿਸ ਦਾ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ । ਉਹਨਾਂ ਕਿਹਾ ਕਿ ਅਜੇ ਤੱਕ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਤੇ ਹੁਣ ਪਿੰਡਾਂ ਵਿੱਚ ਜਦੋਂ ਭਾਰਤੀ ਜਨਤਾ ਪਾਰਟੀ ਦੇ ਨੁਮਾਇੰਦੇ ਵੋਟਾਂ ਮੰਗਣ ਦੇ ਲਈ ਆਉਣਗੇ ਤਾਂ ਕਿਸਾਨਾਂ ਵੱਲੋਂ ਨੇਤਾਵਾਂ ਦਾ ਸਖਤ ਵਿਰੋਧ ਕੀਤਾ ਜਾਵੇਗਾ ।