ਅੰਮ੍ਰਿਤਸਰ 'ਚ ਕਾਂਗਰਸ ਦੇ ਐਮ.ਪੀ ਔਜਲਾ ਨੂੰ ਮਿਲਣ ਪਹੁੰਚੇ ਕਿਸਾਨ, ਅਹਿਮ ਮੁੱਧਿਆਂ ਨੂੰ ਲੈ ਕੇ ਦਿੱਤਾ ਮੰਗ ਪੱਤਰ - Farmers meet Congress MP Aujla - FARMERS MEET CONGRESS MP AUJLA
🎬 Watch Now: Feature Video
Published : Jul 18, 2024, 4:36 PM IST
ਅੰਮ੍ਰਿਤਸਰ: ਕਿਸਾਨਾਂ ਦੇ ਇੱਕ ਦਸਤੇ ਨੇ ਅੱਜ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਮੁੱਦੇ ਸੰਸਦ ਵਿੱਚ ਉਠਾਉਣ ਦੀ ਅਪੀਲ ਕੀਤੀ। ਗੁਰਜੀਤ ਸਿੰਘ ਔਜਲਾ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਮੈਂਬਰਾਂ ਨੇ ਮੰਗ ਪੱਤਰ ਵੀ ਸੋੰਪਿਆ। ਮੰਗ ਪੱਤਰ ਲੈਂਦਿਆਂ ਸੰਸਦ ਮੈਂਬਰ ਔਜਲਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਕਾਂਗਰਸ ਪੂਰੀ ਤਨਦੇਹੀ ਨਾਲ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਭਵਿੱਖ ਵਿੱਚ ਵੀ ਅਜਿਹਾ ਕਰਦੀ ਰਹੇਗੀ। ਦੱਸ ਦਈਏ ਕਿ ਬੁੱਧਵਾਰ ਸਵੇਰੇ ਐਮ.ਪੀ ਔਜਲਾ ਨੂੰ ਮਿਲਣ ਪਹੂੰਚੇ ਸਾਂਝਾ ਕਿਸਾਨ ਮੋਰਚਾ ਦੇ ਮੈਂਬਰਾਂ ਨੇ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਉਹ ਕਾਂਗਰਸ ਦੇ ਸੰਸਦ ਮੈਂਬਰਾਂ ਨੂੰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਖੜ੍ਹਨ ਅਤੇ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ 'ਤੇ ਤੁਰੰਤ ਅਤੇ ਸਾਰਥਕ ਕਾਰਵਾਈ ਕਰਨ ਦੀ ਬੇਨਤੀ ਕੀਤੀ ਹੈ। ਉਥੇ ਹੀ ਕਿਸਾਨਾਂ ਤੋਂ ਮੰਗ ਪੱਤਰ ਲੈਂਦਿਆਂ ਹੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪਹਿਲਾਂ ਵੀ ਕਿਸਾਨਾਂ ਨੇ ਆਪਣੀਆਂ ਮੰਗਾਂ ਉਨ੍ਹਾਂ ਨੂੰ ਸੌਂਪੀਆਂ ਸਨ ਅਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਸੰਸਦ ਵਿੱਚ ਦਰਜ ਕਰਵਾਈਆਂ ਗਈਆਂ ਹਨ।