ਪੰਜਾਬ 'ਚ ਹੋਈ ਬੇਮੌਸਮੀ ਬਰਸਾਤ ਦੇ ਚਲਦੇ ਕਿਸਾਨਾਂ ਦੀ ਫਸਲ ਦਾ ਹੋਇਆ ਨੁਕਸਾਨ - crops damaged unseasonal rain
🎬 Watch Now: Feature Video
ਅੰਮ੍ਰਿਤਸਰ : ਬੀਤੇ ਦਿਨ 'ਚ ਪੰਜਾਬ ਅੰਦਰ ਹੋਈ ਬੇਮੌਸਮੀ ਬਰਸਾਤ ਦੇ ਚਲਦੇ ਕਿਸਾਨਾਂ ਦੇ ਮੱਥੇ ਤੇ ਚਿੰਤਾ ਦੀਆਂ ਲਕੀਰਾਂ ਦੇਖਣ ਨੂੰ ਮਿਲ ਰਹੀਆਂ ਹਨ। ਕਿਉਂਕਿ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਝੋਨੇ ਦੀ ਫਸਲ ਖੇਤਾਂ ਵਿੱਚ ਪੱਕ ਕੇ ਤਿਆਰ ਹੈ, ਪਰ ਜਿਸ ਤਰੀਕੇ ਦੇ ਨਾਲ ਬੇਮੌਸਮੀ ਬਰਸਾਤ ਹੋਈ ਹੈ, ਉਸ ਦੇ ਚਲਦੇ ਕਿਸਾਨਾਂ ਦੀ ਫਸਲ ਖੇਤਾਂ ਵਿੱਚ ਵਿਛ ਚੁੱਕੀ ਹੈ ਅਤੇ ਬਾਰਿਸ਼ ਕਰਕੇ ਕਿਸਾਨਾਂ ਦਾ ਵੱਡਾ ਨੁਕਸਾਨ ਹੁੰਦਾ ਦਿਖਾਈ ਦੇ ਰਿਹਾ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਬੇਮੌਸਮੀ ਬਰਸਾਤ ਦੇ ਚਲਦੇ ਉਹਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦਾ ਵੱਡਾ ਨੁਕਸਾਨ ਹੁੰਦਾ ਦਿਖਾਈ ਦੇ ਰਿਹਾ ਹੈ, ਉਹਨਾਂ ਕਿਹਾ ਕਿ ਬਾਰਿਸ਼ ਦੇ ਚਲਦੇ ਉਹਨਾਂ ਦੀ ਫਸਲ ਵੇਚ ਚੁੱਕੀ ਹੈ ਜਿਸ ਦੇ ਚਲਦੇ ਝੋਨੇ ਦਾ ਝਾੜ ਘੱਟ ਨਿਕਲੇਗਾ ਅਤੇ ਉਹਨਾਂ ਦੀ ਮਿਹਨਤ ਦਾ ਮੁੱਲ ਵੀ ਨਹੀਂ ਮੋੜੇਗਾ ਉਹਨਾਂ ਪੰਜਾਬ ਸਰਕਾਰ ਨੂੰ ਕਵੀਲ ਕੀਤੀ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਬਾਂਹ ਫੜੇ ਅਤੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।