ਦਿੱਲੀ ਮੋਰਚੇ ਦੀ ਲਾਮਬੰਦੀ ਲਈ ਕਿਸਾਨਾਂ ਨੇ ਕੀਤਾ ਟਰੈਕਟਰ ਮਾਰਚ - tractor march in Tarn Taran
🎬 Watch Now: Feature Video
Published : Feb 6, 2024, 4:48 PM IST
ਤਰਨ ਤਾਰਨ: ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ 13 ਫਰਵਰੀ ਨੂੰ ਦਿੱਲੀ ਕੂਚ ਕੀਤਾ ਜਾਵੇਗਾ, ਜਿਸ ਲਈ ਕਿਸਾਨਾਂ ਨੇ ਲਾਮਬੰਦੀ ਕਰ ਲਈ ਹੈ। ਇਸ ਦੇ ਚੱਲਦਿਆਂ ਤਰਨ ਤਾਰਨ ਦੇ ਜ਼ੋਲ ਵਲਟੋਹਾ 'ਚ ਕਿਸਾਨਾਂ ਵਲੋਂ ਟਰੈਕਟਰ ਮਾਰਚ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਦਾ ਕਹਿਣਾ ਕਿ ਉਨ੍ਹਾਂ ਵਲੋਂ ਆਪਣੀਆਂ ਮੰਗਾਂ ਲਈ ਦਿੱਲੀ ਕੂਚ ਕੀਤਾ ਜਾਵੇਗਾ, ਜਿਸ ਲਈ ਉਹ ਪੰਜਾਬ ਸਰਕਾਰ ਨੂੰ ਵੀ ਚਿਤਾਵਨੀ ਦੇਣਗੇ ਕਿ ਕੇਂਦਰ ਦੀ ਮਿੱਤ ਬਣਕੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਨਾ ਕਰੇ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਅਜਿਹਾ ਕੀਤਾ ਤਾਂ ਕਿਸਾਨਾਂ ਦੇ ਗੱਡੇ ਕਹੇ ਜਾਂਦੇ ਟਰੈਕਟਰਾਂ ਦੇ ਮੂੰਹ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਹੋਣਗੇ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਕੋਈ ਵੀ ਹੋਣ, ਉਹ ਕਾਰਪੋਰੇਟ ਘਰਾਣੇ ਦੀ ਬਣੀ ਹੋਈ ਹੈ, ਜਿਸ ਦੇ ਚੱਲਦੇ ਕਿਸਾਨਾਂ ਦੀਆਂ ਮੰਗਾਂ ਨੂੰ ਦਰਕਿਨਾਰ ਕੀਤਾ ਜਾਂਦਾ ਹੈ। ਕਿਸਾਨਾਂ ਨੇ ਕਿਹਾ ਕਿ ਇਸ ਵਾਰ ਉਹ ਆਪਣੀਆਂ ਮੰਗਾਂ ਪੂਰੀਆਂ ਹੋਣ ਤੋਂ ਬਾਅਦ ਹੀ ਦਿੱਲੀ ਤੋਂ ਵਾਪਸੀ ਕਰਨਗੇ।