ਅਰਸ਼ ਡੱਲਾ ਗੈਂਗ ਦੇ ਦੋ ਗੁਰਗੇ 5 ਪਿਸਟਲ, 32 ਬੋਰ ਤੇ 5 ਜਿੰਦਾ ਕਾਰਤੂਸ ਨਾਲ ਗ੍ਰਿਫਤਾਰ - ARSH DALLA GANG
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/13-02-2025/640-480-23532861-thumbnail-16x9-l.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Feb 13, 2025, 10:22 AM IST
ਸ਼੍ਰੀ ਫਤਿਹਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਅਰਸ਼ ਡੱਲਾ ਗੈਂਗ ਦੇ ਦੋ ਗੁਰਗਿਆਂ ਨੂੰ 5 ਕੰਟਰੀ ਮੈਡ ਪਿਸਟਲ 32 ਬੋਰ ਅਤੇ 05 ਜਿੰਦਾ ਕਾਰਤੂਸ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਫੜੇ ਗਏ ਦੋਨੋਂ ਮੁਲਜ਼ਮ ਅੰਮ੍ਰਿਤਸਰ ਨਾਲ ਸਬੰਧਤ ਦੱਸੇ ਜਾ ਰਹੇ ਹਨ। ਇਸ ਸਬੰਧੀ ਐਸਐਸਪੀ ਫ਼ਤਿਹਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ। ਇਸ ਮੌਕੇ ਐਸਐਸਪੀ ਫਤਿਹਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਸੀ.ਆਈ.ਏ. ਸਰਹਿੰਦ ਦੀ ਟੀਮ ਨੇ ਸਾਹਿਲ ਅਤੇ ਗੁਰਕੀਰਤ ਸਿੰਘ ਵਾਸੀਆਨ ਅੰਮ੍ਰਿਤਸਰ ਨੂੰ ਸਰਹਿੰਦ ਵਿੱਚੋਂ ਕਾਬੂ ਕਰਕੇ ਉਨ੍ਹਾਂ ਤੋਂ 5 ਕੰਟਰੀ ਮੇਡ ਪਿਸਟਲ, 32 ਬੋਰ ਸਮੇਤ 5 ਜਿੰਦਾ ਰੌਂਦ ਬਰਾਮਦ ਕੀਤੇ। ਮੁਲਜ਼ਮਾਂ ਦੇ ਖਿਲਾਫ ਮਾਮਲਾ ਅਸਲਾ ਐਕਟ ਥਾਣਾ ਸਰਹਿੰਦ ਕਰਵਾਇਆ ਗਿਆ। ਮੁਲਜ਼ਮ ਗੁਰਕੀਰਤ ਸਿੰਘ ਇਕ ਸਾਲ ਮਲੇਸ਼ੀਆ ਲਗਾ ਕੇ ਮਈ 2024 ਵਿੱਚ ਵਾਪਸ ਆਇਆ ਹੈ। ਇਹ ਦੋਵੇ ਮੁਲਜ਼ਮ ਗੈਂਗਸਟਰ ਅਰਸ਼ ਡੱਲਾ ਲਈ ਪਟਿਆਲਾ ਜ਼ੇਲ੍ਹ ਵਿੱਚ ਬੰਦ ਮੁਲਜ਼ਮ ਤੇਜਬੀਰ ਸਿੰਘ ਉਰਫ ਸਾਬੂ ਵਾਸੀ ਅਮ੍ਰਿਤਸਰ ਰਾਹੀ ਕੰਮ ਕਰਦੇ ਸਨ, ਜੋ ਕਤਲ ਅਤੇ ਨਜਾਇਜ਼ ਅਸਲਿਆ ਦੇ ਮੁਕੱਦਮਿਆਂ ਵਿੱਚ ਜੇਲ੍ਹ ਵਿੱਚ ਬੰਦ ਹੈ।