ਗੈਂਗਸਟਰ ਅਰਸ਼ ਡੱਲਾ ਗੈਂਗ ਦੇ 2 ਮੈਂਬਰ ਅਸਲੇ ਸਮੇਤ ਗ੍ਰਿਫ਼ਤਾਰ - ARSH DALLA GANG MEMBERS ARRESTED
🎬 Watch Now: Feature Video


Published : Feb 16, 2025, 7:42 PM IST
ਸ੍ਰੀ ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਦੇ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਗੈਂਗਸਟਰ ਅਰਸ਼ ਡੱਲਾ ਗੈਂਗ ਦੇ 02 ਗੁਰਗਿਆਂ ਨੂੰ 5 ਪਿਸਟਲਾਂ ਸਮੇਤ ਕਾਬੂ ਕੀਤਾ ਸੀ। ਜਿਨ੍ਹਾਂ ਤੋਂ ਪੁੱਛਗਿੱਛ ਦੌਰਾਨ ਤੇਜਬੀਰ ਸਿੰਘ ਨਾਂ ਦੇ ਵਿਅਕਤੀ ਨੂੰ ਪਟਿਆਲਾ ਜੇਲ੍ਹ ਤੋਂ ਪ੍ਰੋਟੈਕਸ਼ਨ ਵਾਰੰਟ ਉੱਤੇ ਲਿਆਂਦਾ ਗਿਆ ਸੀ। ਤੇਜਬੀਰ ਤੋਂ 4 ਹੋਰ ਦੇਸੀ ਪਿਸਟਲ ਬਰਾਮਦ ਕੀਤੇ ਗਏ ਹਨ। ਇਸ ਮੌਕੇ ਗੱਲਬਾਤ ਕਰਦੇ ਹੋਏ ਐੱਸਐੱਸਪੀ ਡਾ. ਰਵਜੋਤ ਗਰੇਵਾਲ ਨੇ ਕਿਹਾ ਕਿ CIA ਸਟਾਫ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ 2 ਮੁਲਜ਼ਮ ਸਾਹਿਲ ਅਤੇ ਗੁਰਕੀਰਤ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ। ਜਿਨ੍ਹਾਂ ਤੋਂ 05 ਕੰਟਰੀ ਮੇਡ ਪਿਸਟਲ 32 ਬੋਰ ਸਮੇਤ ਅਤੇ 05 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਸਨ। ਇਹ ਦੋਨੋਂ ਵਿਅਕਤੀ ਪਟਿਆਲਾ ਜੇਲ੍ਹ ਵਿੱਚ ਬੰਦ ਤੇਜਬੀਰ ਸਿੰਘ ਦੇ ਲਈ ਕੰਮ ਕਰਦੇ ਸਨ।