ਕੇਂਦਰ ਸਰਕਾਰ ਵਲੋਂ ਬਜਟ 'ਚ ਕਟੌਤੀ, ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਬਜਟ ਦੀਆਂ ਕਾਪੀਆਂ ਸਾੜੀਆਂ - Anganwadi employees union protest - ANGANWADI EMPLOYEES UNION PROTEST
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/13-08-2024/640-480-22195881-thumbnail-16x9-ppp.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Aug 13, 2024, 6:45 PM IST
ਫ਼ਤਹਿਗੜ੍ਹ ਸਾਹਿਬ :ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ 'ਚ ਰੋਸ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸੇ ਰੋਸ ਕਾਰਨ ਉਨ੍ਹਾਂ ਵੱਲੋਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਾਹਰ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸੇ ਰੋਸ ਦੇ ਕਾਰਨ ਕੇਂਦਰ ਵੱਲੋਂ ਪੇਸ਼ ਕੀਤੇ ਬਜ਼ਟ ਦੀਆਂ ਕਾਪੀਆਂ ਵੀ ਸਾੜੀਆਂ ਗਈ।ਪ੍ਰਦਰਸ਼ਨਕਾਰੀਆਂ ਨੇ ਕੇਂਦਰ 'ਤੇ ਇਲਜ਼ਾਮ ਲਗਾਉਂਦੇ ਆਖਿਆ ਕਿ ਉਨ੍ਹਾਂ ਦੀਆਂ ਬਣਦੀਆਂ ਮੰਗਾਂ ਵੱਲ ਕੇਂਦਰ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।ਜਿਸ ਦੇ ਕਾਰਨ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ ਵਿੱਚ ਰੋਸ਼ ਪਾਇਆ ਜਾ ਰਿਹਾ ਹੈ। ਆਂਗਣਵਾੜੀ ਸੈਂਟਰਾਂ ਦੇ ਵਿੱਚ ਜੋ ਵੀ ਰਾਸ਼ਨ ਆ ਰਿਹਾ ਉਸ ਦੀ ਕੁਆਲਿਟੀ ਚੰਗੀ ਨਹੀਂ ਹੈ। ਜਿਸ ਬਾਰੇ ਕਈ ਵਾਰ ਕਹਿਣ 'ਤੇ ਵੀ ਇਸ ਦੇ ਵਿੱਚ ਕੋਈ ਸੁਧਾਰ ਨਹੀਂ ਕੀਤਾ ਜਾ ਰਿਹਾ।