ਸ਼ਹੀਦ ਨੌਜਵਾਨ ਸ਼ੁੱਭਕਰਨ ਸਿੰਘ ਦੀ ਮੌਤ 'ਤੇ ਫਤਿਹਗੜ੍ਹ ਸਾਹਿਬ ਬਾਰ ਐਸੋਸੀਏਸ਼ਨ ਨੇ ਕੀਤੀ ਹੜਤਾਲ
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਗਏ ਸੰਘਰਸ਼ ਦੌਰਾਨ ਖਨੌਰੀ ਬਾਰਡਰ 'ਤੇ ਸ਼ੁੱਭਕਰਨ ਸਿੰਘ ਦੀ ਮੌਤ ਮਾਮਲੇ 'ਤੇ ਫਤਿਹਗੜ੍ਹ ਸਾਹਿਬ ਬਾਰ ਐਸੋਸੀਏਸ਼ਨ ਦੇ ਵੱਲੋਂ ਅੱਜ ਹੜਤਾਲ ਕੀਤੀ ਗਈ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਅੱਜ ਉਹਨਾਂ ਦੇ ਵੱਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਦੇਖਦੇ ਹੋਏ ਹੜਤਾਲ ਕੀਤੀ ਗਈ ਹੈ, ਕਿਉਂਕਿ ਹਰਿਆਣਾ ਪ੍ਰਸ਼ਾਸਨ ਦੇ ਵੱਲੋਂ ਕਿਸਾਨਾਂ 'ਤੇ ਬਹੁਤ ਤਸ਼ੱਦਦ ਕੀਤੇ ਜਾ ਰਹੇ ਹਨ ਅਤੇ ਬੀਤੇ ਦਿਨੇ ਇੱਕ ਨੌਜਵਾਨ ਕਿਸਾਨ ਦੇ ਮੌਤ ਹੋਈ ਹੈ। ਜਿਸ ਦਾ ਉਹ ਵਿਰੋਧ ਕਰਦੇ ਹਨ। ਉੱਥੇ ਹੀ ਇਸ ਮੌਕੇ ਗੱਲਬਾਤ ਕਰਦੇ ਹੋਏ ਪ੍ਰਧਾਨ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਕਿਸਾਨਾਂ ਦੇ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹਰਿਆਣੇ ਦੇ ਬਾਰਡਰਾਂ ਤੇ ਸ਼ਾਂਤਮਈ ਧਰਨੇ ਦਿੱਤੇ ਜਾ ਰਹੇ ਹਨ। ਪਰ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ ਤੇ ਨਾ ਹੀ ਉਹਨਾਂ ਨੂੰ ਹਰਿਆਣਾ ਬਾਰਡਰ ਪਾਰ ਕਰਕੇ ਦਿੱਲੀ ਪਹੁੰਚਣ ਦਿੱਤਾ ਜਾ ਰਿਹਾ ਹੈ। ਜਿਸ ਕਰਕੇ ਕਿਸਾਨ ਉੱਥੇ ਬਾਰਡਰਾਂ 'ਤੇ ਬੈਠਣ ਲਈ ਮਜਬੂਰ ਹਨ। ਉਹਨਾਂ ਨੇ ਕਿਹਾ ਕਿ ਹਰਿਆਣਾ ਬਾਰਡਰਾਂ ਦਾ ਰਸਤਾ ਕਿਸਾਨਾਂ ਨੇ ਨਹੀਂ ਸਗੋਂ ਹਰਿਆਣਾ ਪ੍ਰਸ਼ਾਸਨ ਵੱਲੋਂ ਬੰਦ ਕੀਤਾ ਗਿਆ ਹੈ ਜੋ ਕਿ ਬਹੁਤ ਗਲਤ ਹੈ।