ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵਲੋਂ ਭੁੱਖ ਹੜਤਾਲ ਸ਼ੁਰੂ - FATEHGARH SAHIB
🎬 Watch Now: Feature Video
Published : Jan 25, 2025, 11:00 PM IST
ਸ੍ਰੀ ਫਤਿਹਗੜ੍ਹ ਸਾਹਿਬ: ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ। ਧਰਨੇ ਦੀ ਅਗਵਾਈ ਜ਼ਿਲ੍ਹਾ ਸਰਪ੍ਰਸਤ ਅਵਤਾਰ ਸਿੰਘ ਚੀਮਾ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਮੀਤ ਪ੍ਰਧਾਨ ਹਰਵਿੰਦਰ ਸਿੰਘ ਰੌਣੀ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ, ਦੀ ਕਲਾਸ ਫੋਰਥ ਇੰਪਲਾਈਜ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਅਮਲੋਹ, ਜਰਨਲ ਸਕੱਤਰ ਜਸਪਾਲ ਸਿੰਘ ਨੇ ਭੁੱਖ ਹੜਤਾਲ ਕੀਤੀ। ਇਸ ਮੌਕੇ 'ਤੇ ਆਗੂਆਂ ਨੇ ਕਿਹਾ ਆਪ ਸਰਕਾਰ ਕੱਚੇ ਮੁਲਾਜਮਾਂ ਨੂੰ ਰੈਗੂਲਰ ਕਰਨ ਵਿੱਚ ਫੇਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਰੁਜ਼ਗਾਰ ਦੇਣ ਦੀ ਬਜਾਏ ਰੁਜ਼ਗਾਰ ਖੋਹਣ ਵੱਲ ਤੁਰ ਪਈ ਹੈ।