ਫਿਰੋਜ਼ਪੁਰ CIA ਸਟਾਫ਼ ਪੁਲਿਸ ਵੱਲੋਂ 2 ਨਸ਼ਾ ਤਸਕਰ ਗ੍ਰਿਫਤਾਰ, ਨਕਦੀ ਸਣੇ ਹੈਰੋਇਨ ਬਰਾਮਦ - FEROZEPUR CIA STAFF - FEROZEPUR CIA STAFF
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/21-08-2024/640-480-22257060-thumbnail-16x9-d.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Aug 21, 2024, 9:21 AM IST
ਫਿਰੋਜ਼ਪੁਰ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਰੁਖ ਅਖਤਿਆਰ ਕੀਤਾ ਹੋਇਆ ਹੈ ਅਤੇ ਫਿਰੋਜ਼ਪੁਰ ਸੀ.ਆਈ.ਏ ਸਟਾਫ਼ ਪੁਲਿਸ ਲਗਾਤਾਰ ਨਸ਼ਾ ਤਸਕਰਾਂ ਨੂੰ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਸਮੇਤ ਗ੍ਰਿਫ਼ਤਾਰ ਕਰ ਰਹੀ ਹੈ। ਐਸ.ਐਸ.ਪੀ ਫ਼ਿਰੋਜ਼ਪੁਰ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਫ਼ਿਰੋਜ਼ਪੁਰ ਪੁਲਿਸ ਨੇ ਇੱਕ ਵਾਰ ਫਿਰ ਦੋ ਹਿਸਟਰੀਸ਼ੀਟਰ ਡਰੱਗ ਸਮੱਗਲਰਾਂ ਨੂੰ ਕਰੀਬ 13 ਲੱਖ ਰੁਪਏ ਦੀ ਡਰੱਗ ਮਨੀ, ਇੱਕ ਕਿਲੋ 05 ਗ੍ਰਾਮ ਹੈਰੋਇਨ ਅਤੇ ਇੱਕ ਦੇਸੀ ਪਿਸਤੌਲ ਸਣੇ ਕਾਬੂ ਕੀਤਾ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਇਨ੍ਹਾਂ ਨਸ਼ਾ ਤਸਕਰਾਂ 'ਤੇ ਸਖ਼ਤ ਕਾਰਵਾਈ ਕਰਨ ਦਾ ਰੁਖ ਅਪਣਾਇਆ ਹੋਇਆ ਹੈ ਜਿਸ ਤਹਿਤ ਅੱਜ ਫਿਰੋਜ਼ਪੁਰ ਦੀ ਸੀ.ਆਈ.ਏ. ਸਟਾਫ਼ ਪੁਲਿਸ ਨੇ 2 ਹਿਸਟਰੀ ਸ਼ੂਟਰ ਨਸ਼ਾ ਤਸਕਰਾਂ ਨੂੰ 1 ਕਿਲੋ 5 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। 12 ਲੱਖ, 90, 000 ਰੁਪਏ ਦੀ ਰਕਮ ਅਤੇ ਇੱਕ ਦੇਸੀ ਪਿਸਤੌਲ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।