ਫਿਰੋਜ਼ਪੁਰ ਪੁਲਿਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ, 3 ਕਾਬੂ - Ferozepur police solved murder - FEROZEPUR POLICE SOLVED MURDER
🎬 Watch Now: Feature Video
Published : May 21, 2024, 3:29 PM IST
ਫਿਰੋਜ਼ਪੁਰ: ਬੀਤੇ ਦਿਨੀਂ ਫਿਰੋਜ਼ਪੁਰ ਦੇ ਕਸਬਾ ਮੱਖੂ ਦੇ ਹਰੀਕੇ ਹੈੱਡ ਦੇ ਨਜਦੀਕ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸਨੂੰ ਕੁੱਤੇ ਨੋਚ ਨੋਚ ਖਾ ਰਹੇ ਸਨ। ਜਿਸਦੀ ਇਤਲਾਹ ਮਿਲਣ 'ਤੇ ਥਾਣਾ ਮੱਖੂ ਦੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਜਿਸ ਸਬੰਧ ਵਿੱਚ ਪੁਲਿਸ ਨੇ 3 ਲੋਕਾਂ ਨੂੰ ਗਿਰਫਤਾਰ ਕਰ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੱਜ ਫਿਰੋਜ਼ਪੁਰ ਪੁਲਿਸ ਵੱਲੋਂ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ ਇਸ ਦੌਰਾਨ ਜਾਣਕਾਰੀ ਦਿੰਦਿਆਂ ਐਸ ਐਸ ਪੀ ਸੋਮਿਆਂ ਮਿਸ਼ਰਾ ਨੇ ਦੱਸਿਆ ਕਿ ਬੀਤੇ ਦਿਨੀਂ ਹਰੀਕੇ ਹੈੱਡ ਦੇ ਨੇੜਿਓਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਸੀ। ਜਾਂਚ ਦੌਰਾਨ ਜਿਸ ਦੀ ਪਹਿਚਾਣ ਜਸ਼ਨਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਗੋਰਖਾ ਤਰਨ ਤਾਰਨ ਵੱਜੋਂ ਹੋਈ। ਜਿਸ ਦੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਤਫਤੀਸ਼ ਦੌਰਾਨ ਪਤਾ ਚੱਲਿਆਂ ਕਿ ਮ੍ਰਿਤਕ ਵਿਅਕਤੀ ਨੂੰ ਜਬਰਦਸਤੀ ਮੋਟਰਸਾਈਕਲ ਤੇ ਬਿਠਾ ਕੇ ਹਰੀਕੇ ਹੈਡ ਦੇ ਨਜਦੀਕ ਲਿਆਂਦਾ ਗਿਆ ਸੀ। ਜਿਸ ਤੋਂ ਬਾਅਦ ਉਸਦੇ ਸਿਰ ਵਿੱਚ ਗੋਲੀ ਮਾਰਕੇ ਉਸਦਾ ਕਤਲ ਕੀਤਾ ਗਿਆ ਸੀ। ਜਿਸ ਵਿੱਚ ਤਿੰਨ ਲੋਕਾਂ ਨੂੰ ਗਿਰਫਤਾਰ ਕਰ ਲਿਆ ਹੈ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਜਿਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।